InternationalTop News

ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਜਾਰੀ ਕੀਤੇ ਗ੍ਰਿਫਤਾਰੀ ਵਾਰੰਟ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 5 ਅਗਸਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਪਣੀ ਭੈਣ ਸ਼ੇਖ ਰੇਹਾਨਾ ਨਾਲ ਬੰਗਲਾਦੇਸ਼ ਛੱਡ ਕੇ ਭਾਰਤ ਆ ਗਈ ਸੀ। ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਦੀ ਫੌਜ ਤੋਂ 45 ਮਿੰਟ ਦੇ ਅੰਦਰ ਦੇਸ਼ ਛੱਡਣ ਦਾ ਅਲਟੀਮੇਟਮ ਮਿਲਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਅਸਤੀਫਾ ਦੇ ਕੇ ਦੇਸ਼ ਛੱਡ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੰਡਨ ਜਾਣ ਦੀ ਯੋਜਨਾ ਬਣਾਈ ਸੀ ਪਰ ਬ੍ਰਿਟਿਸ਼ ਸਰਕਾਰ ਤੋਂ ਹਰੀ ਝੰਡੀ ਨਾ ਮਿਲਣ ਕਾਰਨ ਸ਼ੇਖ ਹਸੀਨਾ ਆਪਣੀ ਭੈਣ ਨਾਲ ਭਾਰਤ ‘ਚ ਰਹਿ ਰਹੀ ਹੈ। ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਅੱਜ ਇੱਕ ਫੈਸਲਾ ਸੁਣਾਇਆ ਹੈ  ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਅੱਜ, ਵੀਰਵਾਰ, 17 ਅਕਤੂਬਰ ਨੂੰ ਸ਼ੇਖ ਹਸੀਨਾ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ ਦੇ ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਇਸ ਗ੍ਰਿਫਤਾਰੀ ਵਾਰੰਟ ਬਾਰੇ ਜਾਣਕਾਰੀ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button