ਅੰਮ੍ਰਿਤਸਰ : ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਇਕੱਠੇ ਹੋਏ, ਜਿਥੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰ ਤੇ ਮੁਲਾਜ਼ਮਾਂ ਨੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਹੱਥਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਲੋਗਨ ਲਿਖੇ ਬੈਨਰ ਤੇ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ।
ਮਾਨ ਨੇ ਦਿੱਤੇ ਸਰਕਾਰੀ ਨੌਕਰੀਆਂ ਦੇ ਗੱਫੇ, ਨੌਜਵਾਨ ਕੁੜੀਆਂ ਮੁੰਡੇ ਕਰਤੇ ਖੁਸ਼, ਅਕਾਲੀ ਦਲ ਹੋਊ ਖ਼ਤਮ?
ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਪਾਸੋਂ ਡਿਪਟੀ ਕਮਿਸ਼ਨਰ ਵੱਲੋਂ ਐਸਡੀਐਮ ਸ੍ਰੀ ਹਰਪ੍ਰੀਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਇਸ ਨੂੰ ਅਗਲੀ ਕਾਰਵਾਈ ਲਈ ਸਰਕਾਰ ਪਾਸ ਭੇਜਣ ਦਾ ਭਰੋਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 30-30 ਸਾਲ ਤੋਂ ਦੇਸ਼ ਦੀਆਂ ਜ਼ੇਲ੍ਹਾਂ ਵਿਚ ਬੰਦ ਸਿੰਘਾਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰਾਂ ਐਲਾਨ ਕਰਨ ਮਗਰੋਂ ਵੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੁਲਾਕਾਤ ਲਈ ਸਮਾਂ ਮੰਗਣ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਦੀ ਮਨਸ਼ਾ ਠੀਕ ਨਹੀਂ ਹੈ।
CM ਮਾਨ ਦਾ ਸਖ਼ਤ ਫੈਸਲਾ, ਸਾਰੇ MLA ਨੂੰ ਪਾਤਾ ਵਖ਼ਤ! ਹੁਣ ਨਹੀਂ ਮਿਲਣਾ ਆਹ ਲਾਭ | D5 Channel Punjabi
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਦੇਸ਼ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਦੇਸ਼ ਦੇ ਸੰਵਿਧਾਨ ਤਹਿਤ ਹਰ ਇਕ ਨੂੰ ਇਕੋ ਜਿਹੇ ਅਧਿਕਾਰ ਪ੍ਰਾਪਤ ਹਨ, ਪਰ ਸਿੱਖ ਬੰਦੀਆਂ ਨੂੰ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਤੋਂ ਵਾਂਝਿਆਂ ਰੱਖਣਾ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਉਮਰ ਕੈਦ ਤੋਂ ਦੁਗਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ, ਜਿਸ ਕਰਕੇ ਉਹ ਰਿਹਾਈ ਦਾ ਹੱਕ ਰੱਖਦੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੀਆਂ ਸਰਕਾਰਾਂ ਕੰਨ ਬੰਦ ਕਰ ਲੈਣ ਤਾਂ ਅਜਿਹੇ ਵਿਚ ਸੰਘਰਸ਼ ਦਾ ਰਾਹ ਚੁਣਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਇਕ ਸੰਕੇਤਕ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ ਵਿਚ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
Teej 2022 : ਤੀਆਂ ਮੌਕੇ ਕੁੜੀਆਂ ਨਾਲ ਹੋਇਆ ਕਾਂਡ, ਗਰਮਾਇਆ ਮਾਹੌਲ, Police ਨੂੰ ਵੀ ਦਿੱਤੀ Warning
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.