PunjabTop News

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਰਾਸ਼ਟਰਪਤੀ ਨੂੰ ਭਰ ਕੇ ਭੇਜੇਗੀ 30 ਲੱਖ ਪ੍ਰੋਫਾਰਮੇ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵਲੋਂ ਸਵੈ-ਇੱਛਾ ਅਨੁਸਾਰ ਪ੍ਰੋਫ਼ਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ ਕਰਦਿਆਂ ਕਰੀਬ 30 ਲੱਖ ਲੋਕਾਂ ਤੱਕ ਪੁੱਜਣ ਦਾ ਟੀਚਾ ਮਿਥਿਆ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਮ ਪ੍ਰਚਾਰ ਦੇ ਅੰਮ੍ਰਿਤਸਰ ਜੋਨ ਨਾਲ ਸੰਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਅਤੇ ਦਫ਼ਤਰ ’ਚ ਕੰਮ ਕਰਦੇ ਮੁਲਾਜ਼ਮਾਂ ਨਾਲ ਇਕੱਤਰਤਾ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਸਥਾਪਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਇਸ ਮੁਹਿੰਮ ਨੂੰ ਆਨਲਾਈਨ ਢੰਗ ਨਾਲ ਵਿਦੇਸ਼ਾਂ ਵਿਚ ਵੀ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਦਾ ਮਾਮਲਾ ਯੂਐਨਓ ਪਾਸ ਉਠਾਉਣ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਸ ਨੂੰ ਲੈ ਕੇ ਕਾਨੂੰਨੀ ਸਲਾਹਕਾਰਾਂ ਅਤੇ ਬੁੱਧੀਜੀਵੀਆਂ ਦੇ ਮਸ਼ਵਰੇ ਨਾਲ ਪੱਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਯੂਐਨਓ ਨੂੰ ਭੇਜਿਆ ਜਾਵੇਗਾ।

ਐਡਵੋਕੇਟ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਦੀ ਸਰਪ੍ਰਸਤੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਲਈ ਵੀ ਤਿਆਰੀਆਂ ਮੁਕੰਮਲ ਹਨ। ਇਸ ਸਬੰਧ ਵਿਚ ਇਸੇ ਹਫ਼ਤੇ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button