ਬੰਦੀ ਸਿੱਖਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੇ ਕੀਤੇ ਦਸਤਖਤ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲਗਾਤਾਰ ਚੰਡੀਗੜ੍ਹ-ਮੋਹਾਲੀ ਬਾਡਰ ‘ਤੇ ਸੰਘਰਸ਼ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਵੀ ਅਰੰਭੀ ਗਈ ਹੈ, ਜਿਸ ਦਾ ਅੱਜ ਦੂਜਾ ਪੜਾਅ ਸ਼ੁਰੂ ਹੋਇਆ। ਇਸ ਦੂਜੇ ਪੜਾਅ ਦੀ ਸ਼ੁਰੂਆਤ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਸਤਖਤ ਕਰਕੇ ਕੀਤਾ। ਇਸ ਖ਼ਬਰ ਦੀ ਪੁਸ਼ਟੀ ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫੇਸਬੁੱਕ ‘ਤੇ ਪਾ ਕੇ ਕੀਤੀ ਹੈ।
Ex CM Channi ਨੇ Jathedar ਤੋਂ ਮੰਗੀ ਮੁਆਫ਼ੀ, ਵਿਵਾਦ ਛਿੜਨ ਤੋਂ ਪਹਿਲਾਂ ਚੁੱਕਿਆ ਕਦਮ | D5 Channel Punjabi
ਉਨ੍ਹਾਂ ਲਿਖਿਆ ਕਿ “ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਮਾਨਯੋਗ ਸ ਪ੍ਰਕਾਸ਼ ਸਿੰਘ ਜੀ ਬਾਦਲ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।”
ਉਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਇਸ ਦਸਤਖਤ ਮੁਹਿੰਮ ‘ਚ ਹਿਸਾ ਲਿਆ ਹੈ। ਉਨ੍ਹਾਂ ਲਿਖਿਆ ਕਿ “ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ‘ਚ ਹਿੱਸਾ ਲੈਂਦਿਆਂ ਅੱਜ ਪਿੰਡ ਬਾਦਲ ਦੇ ਗੁਰੂਘਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਪੰਥ ਦੇ ਜਜ਼ਬਾਤਾਂ ਦੀ ਕਦਰ ਕਰਦਿਆਂ ਆਪਣੀਆਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ‘ਚੋਂ ਰਿਹਾ ਕਰਨ ਲਈ ਅਪੀਲ ਕੀਤੀ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਅਤੇ ਅਹੁਦੇਦਾਰ ਸਾਹਿਬਾਨਾਂ ਨੂੰ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾ ਕੇ ਆਉਂਦੀ ਵਿਸਾਖੀ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵੀ ਜਿੰਮੇਵਾਰੀਆਂ ਸੌਂਪੀਆਂ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.