ਤੇਜ਼ ਗਤੀ ਬੰਦੇ ਭਾਰਤ ਟਰੇਨ ਦਾ ਅਕਸਰ ਹੀ ਕੋਈ ਅਜਿਹਾ ਦਿਨ ਜਾਂਦਾ ਹੋਵੇ ਜਿਸ ਦਿਨ ਕਿਸੇ ਅਵਾਰਾ ਪਸ਼ੂ ਨਾਲ ਨਾ ਟਕਰਾਈ ਹੋਵੇ। ਹੁਣ ਪਸ਼ੁ ਹਾਦਸੇ ਰੋਕਣ ਲਈ ਸਰਪੰਚਾਂ ਦੀ ਮਦਦ ਲਈ ਜਾ ਰਹੀ ਹੈ। ਪਸ਼ੂਆਂ ਨਾਲ ਟਕਰਾਉਣ ਦੀਆਂ ਇਕ ਤੋਂ ਬਾਅਦ ਇਕ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਬਲ (ਆਰਪੀਐਫ) ਨੇ ਮਹਾਰਾਸ਼ਟਰ ਦੇ ਪਾਲਘਰ ਵਿਚ ਰੇਲ ਮਾਰਗ ਦੇ ਨਾਲ ਲੱਗਦੇ ਪਿੰਡਾਂ ਦੇ ਸਰਪੰਚਾਂ ਨੂੰ ਨੋਟਿਸ ਜਾਰੀ ਕਰਨਾ ਸ਼ੁਰੂ ਕਰ ਦਿੱਤਾ ਹੈ।ਆਰਪੀਐਫ ਦੀ ਮੁੰਬਈ ਡਿਵੀਜ਼ਨ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਜਿਸ ਵਿੱਚ ਅਧਿਕਾਰੀਆਂ ਨੇ ਸਥਾਨਕ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਪਟੜੀ ਦੇ ਨੇੜੇ ਨਾ ਜਾਣ ਦੇਣ, ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਜਾਰੀ ਕੀਤੇ ਗਏ ਨੋਟਿਸ ਰੋਕਥਾਮ ਵਾਲੇ ਹਨ।
ਨੋਟਿਸ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਪਸ਼ੂ ਮਾਲਕ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਗੁਜਰਾਤ ਦੇ ਅਤੁਲ ਸਟੇਸ਼ਨ ਨੇੜੇ ਮੁੰਬਈ-ਗਾਂਧੀਨਗਰ ਵੰਦੇ ਭਾਰਤ ਸੁਪਰਫਾਸਟ ਐਕਸਪ੍ਰੈੱਸ ਰੇਲਗੱਡੀ ਨੇ ਕੁਝ ਪਸ਼ੂਆਂ ਨੂੰ ਟੱਕਰ ਮਾਰ ਦਿੱਤੀ ਸੀ। ਇਸ ਰੇਲ ਸੇਵਾ ਦੇ ਸ਼ੁਰੂ ਹੋਣ ਤੋਂ ਬਾਅਦ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਸੀ।
ਇਸ ਤੋਂ ਪਹਿਲਾਂ 6 ਅਤੇ 7 ਅਕਤੂਬਰ ਨੂੰ ਵੀ ਕੁਝ ਪਸ਼ੂ ਰੇਲ ਗੱਡੀ ਦੀ ਲਪੇਟ ਵਿਚ ਆ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.