PunjabTop News

ਬੱਗਾ ਕਲਾਂ ਵਿਚ ਕਾਰਪੋਰੇਟ ਘਰਾਣੇ ਵਲੋਂ ਉਸਾਰੀ ਜਾ ਰਹੀ ਹੈ ਗੈਸ ਫੈਕਟਰੀ ਦਾ ਵਿਰੋਧ ਕਰਨ ਵਾਲੇ ਕਿਸਾਨ ਅਤੇ ਲੋਕ ਘਰਾਂ ‘ਚ ਨਜ਼ਰਬੰਦ

ਬੱਗਾ ਕਲਾਂ ਵਿਚ ਕਾਰਪੋਰੇਟ ਘਰਾਣੇ ਵਲੋਂ ਗੈਸ ਫੈਕਟਰੀ ਉਸਾਰੀ ਜਾ ਰਹੀ ਹੈ, ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਲੋਕਾਂ ਵਲੋਂ ਪਿਛਲੇ ਦਿਨੀਂ ਫੈਕਟਰੀ ਦੇ ਮੁੱਖ ਲਾਂਘੇ ਨੂੰ ਤਾਲਾ ਲਗਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਫੈਕਟਰੀ ਦੀ ਉਸਾਰੀ ਦਾ ਸਾਰਾ ਕੰਮ ਠੱਪ ਹੋ ਗਿਆ ਸੀ । ਇਸ ਦੌਰਾਨ ਤਾਲਾ ਖੁੱਲ੍ਹਵਾਉਣਾ ਲਈ ਅਤੇ ਧਰਨੇ ‘ਤੇ ਬੈਠੇ ਲੋਕਾਂ ਨੂੰ ਖਦੇੜਣ ਲਈ ਅੱਜ ਤੜਕੇ 5 ਵਜੇ ਦੇ ਕਰੀਬ ਪੁਲਿਸ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਦੀ ਘੇਰਾਬੰਦੀ ਕੀਤੀ ਗਈ ਅਤੇ ਫੈਕਟਰੀ ਨੂੰ ਲਗਾਇਆ ਗਿਆ ਤਾਲਾ ਖੋਲ੍ਹਿਆ ਗਿਆ। ਇਸ ਤੋਂ ਪਹਿਲਾਂ ਪੁਲਿਸ ਵਲੋਂ ਧਰਨਾਕਾਰੀਆਂ ਦੇ ਆਗੂਆਂ ਜਿਨ੍ਹਾਂ ਵਿਚ ਦਿਲਬਾਗ ਸਿੰਘ ਪ੍ਰਧਾਨ ਕਿਸਾਨ-ਮਜਦੂਰ ਯੂਨੀਅਨ ਪੰਜਾਬ, ਇੰਦਰਬੀਰ ਸਿੰਘ ਕਾਦੀਆਂ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਸਮਾਜ ਸੇਵਕ ਜਸਵੀਰ ਸਿੰਘ ਨਾਮਧਾਰੀ ਨੂੰ ਉਨ੍ਹਾਂ ਦੇ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਿਸ ਪਿੱਛੋਂ ਲੋਕਾਂ ਵਿਚ ਭਾਰੀ ਰੋਹ ਫੈਲ ਗਿਆ ਹੈ ਅਤੇ ਫੈਕਟਰੀ ਅੱਗੇ ਲੋਕਾਂ ਦਾ ਵੱਡਾ ਹਜ਼ੂਮ ਮੁੜ ਇਕੱਠਾ ਹੋ ਗਿਆ ਹੈ। ਇਸ ਮੌਕੇ ਕਿਸਾਨ-ਮਜਦੂਰ ਆਗੂ ਜਸਪਾਲ ਸਿੰਘ ਨੂਰਪੁਰ ਬੇਟ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਕਾਰਨ ਲੋਕਾਂ ਵਿਚ ਹੋਰ ਰੋਹ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਦਾ ਖੌਅ ਬਣਨ ਵਾਲੀ ਫੈਕਟਰੀ ਨੂੰ ਕਿਸੇ ਵੀ ਕੀਮਤ ‘ਤੇ ਬਣਨ ਨਹੀਂ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button