D5 specialBreaking NewsNewsPunjab

ਬੱਚਿਆਂ ਦੀ ਸਕੂਲ ਫੀਸ ਤੋਂ ਦੁਖੀ ਮਾਪੇ ਜ਼ੁਰੂਰ ਦੇਖਣ ਆਹ Interview !

ਪਟਿਆਲਾ : ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸ ਲੈਣ ਦੇ ਮੁੱਦੇ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਫੀਸ ਲੈਣ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉੱਥੇ ਹੀ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹਨਾਂ ਕੋਲ ਬੱਚਿਆਂ ਦੀ 70 ਫੀਸਦੀ ਫੀਸ ਭਰਨ ਲਈ ਪੈਸੇ ਨਹੀਂ ਹਨ ਕਿਉਂਕਿ ਲੌਕਡਾਊਨ ਦੇ ਚੱਲਦਿਆਂ ਹਰ ਕਿਸੇ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ।

🔴 LIVE | ਅਕਾਲੀ ਦਲ ‘ਚ ਘਮਾਸਾਨ | ਹਰਸਿਮਰਤ ਬਾਦਲ ਦੇਣਗੇ ਅਸਤੀਫ਼ਾ! LIVE Calling 0175-5000156

ਮਾਪਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਫੀਸ ਨਾ ਭਰਨ ਦੀ ਗੱਲ ਕਹੀ ਸੀ। ਸਰਕਾਰ ਨੇ ਸਿਰਫ਼ ਟਿਊਸ਼ਨ ਫੀਸ ਲੈਣ ਲਈ ਕਿਹਾ ਸੀ ਅਤੇ ਹੁਣ ਹਾਈ ਕੋਰਟ ਨੇ ਸਕੂਲਾਂ ਦਾ ਪੱਖ ਸੁਣ ਕੇ ਫੀਸ ਲੈਣ ਦਾ ਫੈਸਲਾ ਸੁਣਾ ਦਿੱਤਾ ਹੈ। ਦੱਸ ਦਈਏ ਕਿ ਬੱਚਿਆਂ ਦੇ ਮਾਪਿਆਂ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button