
ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਦੀ ਕੰਪਨੀ ਮੈਟਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਸਮੱਗਰੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਭਾਰਤ ਸਥਿਤ ਮੈਟਾ ਕੰਪਨੀ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਕਾਰਵਾਈ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਦੇ ਨਿਰਦੇਸ਼ਾਂ ਤੋਂ ਬਾਅਦ ਕੀਤੀ ਗਈ ਹੈ। ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਖ਼ੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਰਾਹੀਂ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ।ਇਸ ਮਾਮਲੇ ਵਿੱਚ ਹੁਣ ਦਿੱਲੀ ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਮੈਟਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ ਕਿਵੇਂ ਉਪਲਬਧ ਹੋਈ ਅਤੇ ਇਸ ਨੂੰ ਰੋਕਣ ਲਈ ਕੰਪਨੀ ਵੱਲੋਂ ਕੀ ਕਦਮ ਚੁੱਕੇ ਗਏ ਸਨ।ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਸਮੱਗਰੀ ਦੇ ਪ੍ਰਸਾਰ ਅਤੇ ਉਪਲਬਧਤਾ ਪਿੱਛੇ ਕੌਣ ਜ਼ਿੰਮੇਵਾਰ ਹੈ। ਜਾਂਚ ਦੇ ਨਤੀਜਿਆਂ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




