PunjabTop News

ਬੱਦੋਵਾਲ ਸਕੂਲ ਹਾਦਸਾ, ਇੱਕ ਅਧਿਆਪਕ ਦੀ ਦਰਦਨਾਕ ਮੌਤ, ਬਾਕੀ ਇਲਾਜ਼ ਅਧੀਨ

ਲੁਧਿਆਣਾ ਦੇ ਬੱਦੋਵਾਲ ਦੇ ਸਰਕਾਰੀ ਸਮਾਰਟ ਸਕੂਲ ਵਿੱਚ ਲੈਂਟਰ ਡਿੱਗਣ ਨਾਲ ਇੱਕ ਅਧਿਆਪਕ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਰਵਿੰਦਰਪਾਲ ਕੌਰ ਵਜੋਂ ਹੋਈ ਹੈ। ਜਦਕਿ 3 ਅਧਿਆਪਕਾਂ ਨੂੰ ਬਚਾਇਆ ਗਿਆ ਹੈ। ਪ੍ਰਸ਼ਾਸਨਿਕ ਟੀਮ ਅਜੇ ਵੀ ਸਕੂਲ ਵਿੱਚ ਬਚਾਅ ਕਾਰਜ ਚਲਾ ਰਹੀ ਹੈ। ਕੁਝ ਹੋਰ ਲੋਕਾਂ ਦੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਕਰਕੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।ਚਾਰੇ ਅਧਿਆਪਕ ਉਸ ਕਮਰੇ ‘ਚ ਬੈਠੇ ਸਨ ਜਿੱਥੇ ਲੈਂਟਰ ਡਿੱਗਿਆ ਸੀ। ਉਨ੍ਹਾਂ ਨੇ ਜ਼ਖਮੀਆਂ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਸਮੇਂ ਬੱਚੇ ਵੀ ਸਕੂਲ ਵਿੱਚ ਮੌਜੂਦ ਸਨ। ਜ਼ਖ਼ਮੀ ਅਧਿਆਪਕਾਂ ਦੀ ਪਛਾਣ ਨਰਿੰਦਰ ਜੀਤ ਕੌਰ, ਇੰਦੂ ਰਾਣੀ ਅਤੇ ਸੁਰਜੀਤ ਕੌਰ ਵਜੋਂ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button