PunjabPunjabTop News

ਬੱਸ ਹਾਦਸਾ :- ਪਰਿਵਾਰਾਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਸਸਕਾਰ ਨਾ ਕਰਨ ਦਾ ਐਲਾਨ

ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਬੀਤੇ ਕੱਲ੍ਹ ਗੰਦੇ ਨਾਲੇ ’ਚ ਬੱਸ ਡਿੱਗਣ ਕਾਰਣ ਮਾਰੇ ਗਏ ਮ੍ਰਿਤਕਾਂ ਦੇ ਵਾਰਿਸਾਂ ਨੇ ਪੰਜਾਬ ਸਰਕਾਰ ’ਤੇ ਪੀੜਤਾਂ ਦੀ ਕੋਈ ਸਾਰ ਨਾ ਲੈਣ ਦੇ ਦੋਸ਼ ਲਾਉਂਦਿਆਂ ਕਿਸੇ ਸਰਕਾਰੀ ਨੁਮਾਇੰਦੇ ਨਾਲ ਗੱਲਬਾਤ ਹੋਣ ਅਤੇ ਸਹਾਇਤਾ ਦੇ ਐਲਾਨ ਤੱਕ ਮ੍ਰਿਤਕਾਂ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਸਮਰਥਨ ’ਚ ਆਏ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਤਾਂ ਮੁਆਵਜ਼ਾ ਐਲਾਨ ਦਿੱਤਾ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਤੱਕ ਪ੍ਰਗਟਾਉਣ ਨਹੀਂ ਆਇਆ। ਇਸ ਹਾਦਸੇ ਦੌਰਾਨ 8 ਦੀ ਮੌਤ ਹੋਈ ਜਦਕਿ ਦੋ ਦਰਜਨ ਦੇ ਕਰੀਬ ਜ਼ਖ਼ਮੀ ਹੋਏ ਸਨ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button