Breaking NewsD5 specialIndiaNewsPoliticsPunjab

ਭਗਤ ਸਿੰਘ ਅਸੈਂਬਲੀ ‘ਚ ਬੰਬ ਲੈ ਕੇ ਗਿਆ ਸੀ ਤੇ ਇਹ ਕਾਂਗਰਸੀ ਅਸੈਂਬਲੀ ‘ਚ ਲੈ ਗਿਆ…? (ਵੀਡੀਓ)

ਦਿੱਲੀ : ਆਲੂ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਹੀ ਕੀਮਤ ਨਾ ਮਿਲਣ ‘ਤੇ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਆਲੂ ਵੇਚ ਕੇ ਰੋਸ ਜਤਾਇਆ। ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ ਦੌਰਾਨ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦਾ ਕਿਸਾਨ ਪ੍ਰੇਸ਼ਾਨ ਹੈ ਪਰ ਮੋਦੀ ਜੀ ਸਿਰਫ਼ ਅਡਾਨੀ ਤੇ ਅੰਬਾਨੀ ਲਈ ਕੰਮ ਕਰ ਰਹੇ ਹਨ।

Read Also ਪਾਕਿਸਤਾਨ ਪੰਜਾਬ ਅਸੈਂਬਲੀ ਵੱਲੋਂ ਪੰਜਾਬ ਅਨੰਦ ਕਾਰਜ ਬਿੱਲ ਪਾਸ

ਜਾਖੜ ਨੇ ਇਲਜ਼ਾਮ ਲਗਾਇਆ ਕਿ ਮੋਦੀ ਸਿਰਫ਼ ਆਰਐਸਐਸ ਦੇ ਪ੍ਰਚਾਰਕ ਵਜੋਂ ਹੀ ਬੋਲਦੇ ਹਨ। ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਜਾਖੜ ਨੇ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਸ ਸੀ ਕਿ ਉਹ ਕੁਝ ਦੇ ਕੇ ਜਾਣਗੇ, ਪਰ ਕੁਝ ਨਹੀਂ ਹੋਇਆ ਸਿਰਫ਼ ਜੁਮਲੇਬਾਜ਼ੀ ਹੋਈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ 3500 ਕਰੋੜ ਰੁਪਏ ਦਾ ਕਰਜ਼ ਮੁਆਫ਼ ਹੋਇਆ ਹੈ ਤੇ ਪੀਐਮ ਨੂੰ ਇਹ ਰਕਮ ਛੋਟੀ ਲੱਗਦੀ ਹੈ ਕਿਉਂਕਿ ਉਨ੍ਹਾਂ ਦੇ ਦੋਸਤ ਮਾਲਿਆ ਜਿਹੇ ਕਾਰੋਬਾਰੀ ਹਨ।

ਇੱਥੇ ਤੁਹਾਨੂੰ ਇਹ ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਕੰਪਲੈਕਸ ਦੇ ਬਾਹਰ ਪੰਜਾਬ ਦੇ ਕਿਸਾਨਾਂ ਦੀ ਸਮੱਸਿਆਵਾਂ ਨਾਲ ਜੁੜੇ ਮੁੱਦੇ ਨੂੰ ਉਠਾਉਣ ਲਈ ਆਲੂ ਵੇਚ ਕੇ ਵਿਰੋਧ ਪ੍ਰਦਰਸ਼ਨ ਕੀਤਾ।ਪੰਜਾਬ ਦੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਲਈ ਪ੍ਰਦਰਸ਼ਨ ਦੇਖ ਕੇ ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਦੀ ਮੰਗ ਕਰਨ ਵਾਲੇ ਟੀਡੀਪੀ ਦੇ ਸੰਸਦ ਮੈਂਬਰਾਂ ਵੀ ਉਨ੍ਹਾਂ ਦਾ ਸਾਥ ਦੇਣ ਪਹੁੰਚ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button