PunjabTop News

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ, ਸੌਂਪਿਆ 25 ਕਰੋੜ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨੀਵਾਰ ਨੂੰ ਜਲੰਧਰ ‘ਚ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ। ਭਗਵੰਤ ਮਾਨ ਨੇ ਡੇਰੇ ਵਿੱਚ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਵਾਣੀ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਬਣਨ ਵਾਲੇ ਸ਼੍ਰੀ ਗੁਰੂ ਰਵਿਦਾਸ ਸਟੱਡੀ ਸੈਂਟਰ ਦੀ ਉਸਾਰੀ ਲਈ 108 ਸੰਤ ਨਿਰੰਜਨ ਦਾਸ ਨੂੰ 25 ਕਰੋੜ ਰੁਪਏ ਦਾ ਚੈੱਕ ਸੌਂਪਿਆ। . ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।ਜਲੰਧਰ ਵਿੱਚ ਲੋਕ ਸਭਾ ਉਪ ਚੋਣ ਸਿਰ ‘ਤੇ ਹੈ। ਆਮ ਆਦਮੀ ਪਾਰਟੀ ਚੋਣ ਜਿੱਤਣ ਲਈ ਪੂਰਾ ਜ਼ੋਰ ਲਾਉਣ ਜਾ ਰਹੀ ਹੈ। ਡੇਰਾ ਬੱਲਾਂ ਵਿੱਚ ਆਉਣਾ ਅਤੇ 25 ਕਰੋੜ ਦਾ ਚੈੱਕ ਦੇਣਾ ਵੀ ਇਸੇ ਕੜੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਇਸ ਚੈੱਕ ਦਾ ਐਲਾਨ ਕਾਂਗਰਸ ਦੀ ਚੰਨੀ ਸਰਕਾਰ ਨੇ ਕੀਤਾ ਸੀ। ਜਲੰਧਰ ਵਿੱਚ ਰਵਿਦਾਸੀਆ ਸਮਾਜ ਦਾ ਵੱਡਾ ਵੋਟ ਬੈਂਕ ਹੈ ਅਤੇ ਡੇਰਾ ਬੱਲਾਂ ਰਵਿਦਾਸੀਆ ਸਮਾਜ ਦਾ ਇੱਕ ਵੱਡਾ ਧਾਰਮਿਕ ਸਥਾਨ ਹੈ, ਜਿੱਥੇ ਸੰਤ ਨਿਰੰਜਨਦਾਸ ਬਿਰਾਜਮਾਨ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button