Breaking NewsD5 specialNewsPunjabTop News

ਭਗਵੰਤ ਮਾਨ ਦਾ ਸਿੱਧੂ ‘ਤੇ ਨਿਸ਼ਾਨਾ, ‘ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਕਿਉਂ ਭੱਜ ਰਹੇ ਹੋ’

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਭਗਵੰਤ ਮਾਨ ਨਾਲ ਡਿਬੇਟ ਕਰਨ ਤੇ ਇਨਕਾਰ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਸਿੱਧੂ ਤੇ ਨਿਸ਼ਾਨਾ ਸਾਧਿਆ ਹੈ ਅਤੇ ਇਕ ਟਵੀਟ ਕਰਕੇ ਕਿਹਾ ਹੈ ਕਿ ”ਸਿੱਧੂ ਸਾਬ੍ਹ ਤੁਸੀਂ ਮੇਰੇ ਤੋਂ ਡਰ ਕੇ ਭੱਜ ਕਿਉਂ ਰਹੇ ਹੋ”। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ‘ਤੇ ਸਿੱਧੂ ਕਿਉਂ ਨਹੀਂ ਬੋਲ ਰਹੇ।

ਮੁੱਖ ਮੰਤਰੀ ਚੰਨੀ ਦਾ ਨਵਾਂ ਧਮਾਕਾ ,ਖੁਸ਼ ਕੀਤੇ ਪੰਜਾਬ ਵਾਸੀ, ਵੱਡਾ ਬਿਆਨ,ਧਮਾਕੇਦਾਰ ਸਪੀਚ

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ ਲਈ ਕਿਹਾ ਸੀ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂਅ ਤੈਅ ਕੀਤਾ ਹੈ। ਉੱਥੇ ਹੀ ਸਿੱਧੂ ਨੇ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਕੇਜਰੀਵਾਲ ਉਨ੍ਹਾਂ ਨਾਲ ਬਹਿਸ ਕਰਨ। ਜਿਸ ‘ਤੇ ਭਗਵੰਤ ਮਾਨ ਨੇ ਟਵੀਟ ਕਰਕੇ ਤੰਜ਼ ਕੱਸਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button