Press ReleasePunjabTop News

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਮਜ਼ਦੂਰਾਂ, ਮਿੱਲਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਾਅਦੇ ‘ਤੇ ਖਰੀ ਉਤਰੀ

182.11 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ

ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ 184.45 ਲੱਖ ਮੀਟਰਕ ਟਨ ਦੇ ਟੀਚੇ ਵਿੱਚੋਂ 182.11 ਲੱਖ ਮੀਟ੍ਰਿਕ ਟਨ (ਐਲਐਮਟੀ) ਝੋਨੇ ਦੀ ਖਰੀਦ ਕੀਤੀ ਗਈ। ਇਹ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ 2060 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਕੀਤੀ ਗਈ।
Bangkok Flight Fight : ਜਹਾਜ਼ ’ਚ ਮੁੱਕਮ-ਮੁੱਕੀ ਹੋਏ ਲੋਕ, ਭੱਜੀਆਂ ਫਿਰਨ ਮੈਂਡਮਾਂ, ਅੰਦਰ ਦੀ Video ਹੋਈ Viral
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਖਰੀਦ ਦੇ ਨਾਲ-ਨਾਲ ਚੁਕਾਈ ਵੀ ਸਮੇਂ ਸਿਰ ਕੀਤੀ ਗਈ। ਖਰੀਦ ਦੇ 4 ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ। ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ 583 ਜਨਤਕ ਥਾਵਾਂ ਅਤੇ 37 ਚੌਲ ਮਿੱਲਾਂ ਨੂੰ ਅੰਤਰਿਮ ਖਰੀਦ ਕੇਂਦਰ ਘੋਸ਼ਿਤ ਕਰਨ ਤੋਂ ਇਲਾਵਾ ਮੰਡੀਆਂ ਵਿੱਚ 1806 ਰਵਾਇਤੀ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਫਿਰ ਅਲਾਟਮੈਂਟ ਕੀਤੀ ਗਈ। ਐਫਸੀਆਈ ਸਮੇਤ ਸਰਕਾਰੀ ਖਰੀਦ ਏਜੰਸੀਆਂ ਨੇ ਸੂਬੇ ਦੀਆਂ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਲਈ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ ਗਈ।
ਜੇਲ੍ਹ ’ਚ Navjot Sidhu ਨੂੰ ਮਿਲਿਆ Rahul Bhathal , Congress ’ਚ ਆਇਆ ਭੂਚਾਲ | D5 Channel Punjabi
ਵਿਭਾਗ ਅਤੇ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਅੰਤਰਰਾਜੀ ਬੈਰੀਅਰਾਂ ‘ਤੇ ਨਾਕੇ ਲਗਾ ਕੇ ਦੂਜੇ ਰਾਜਾਂ ਤੋਂ ਆ ਰਹੇ ਗੈਰ-ਕਾਨੂੰਨੀ ਝੋਨੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਪੰਜਾਬ ਪੁਲਿਸ ਦਾ ਯੋਗਦਾਨ ਵੀ ਸ਼ਲਾਘਾਯੋਗ ਹੈ। ਸੂਬਾ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਆਪਣਾ ਤਜਰਬਾ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button