Press ReleasePunjabTop News

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕ ਹੋਰ ਮਹੱਤਵਪੂਰਨ ਉਪਰਾਲਾ

ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ  : ਫੌਜਾ ਸਿੰਘ ਸਰਾਰੀ

‘ਈ-ਸੇਨਾਨੀ’ ਪੋਰਟਲ ’ਤੇ ਆਨਲਾਈਨ ਬਣਾਏ ਜਾਣਗੇ ਸ਼ਨਾਖਤੀ ਕਾਰਡ

ਮੰਤਰੀ ਨੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਆਨਲਾਈਨ ਪੋਰਟਲ ਕੀਤਾ ਲਾਂਚ

ਚੰਡੀਗੜ੍ਹ : ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ  ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ  ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ। ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ ਵਿਖੇ ਰੱਖਿਆ ਕਰਮੀਆਂ ਦੀ ਸਹੂਲਤ ਲਈ ਨਵਾਂ ਵੈੱਬ ਪੋਰਟਲ ’ਈ-ਸੇਨਾਨੀ’ ਲਾਂਚ ਕਰਨ ਮੌਕੇ ਕੀਤਾ।

Jathedar Harpreet Singh ਦਾ ਵੱਡਾ ਬਿਆਨ! ਸਿੱਖਾਂ ਨੂੰ ਕਹੀ ਅਜਿਹੀ ਗੱਲ, ਹੋਵੇਗਾ ਵੱਡਾ ਐਕਸ਼ਨ| D5 Channel Punjabi

ਉਨ੍ਹਾਂ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਲਈ ਔਖੀ ਘੜੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਰੱਖਿਆ ਸੈਨਿਕਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਰਾਜ ਦੇ ਰੱਖਿਆ ਸੇਵਾਵਾਂ ਮੰਤਰੀ ਨੇ ਕਿਹਾ ਕਿ ’ਆਪ’ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਫੌਜੀ ਅਪਰੇਸ਼ਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਰੱਖਿਆ ਸੈਨਿਕਾਂ ਦੇ ਆਸ਼ਰਿਤਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫੈਸਲਾ ਲਾਗੂ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਗਈ ਹੈ।

ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ

ਸਾਬਕਾ ਸੈਨਿਕਾਂ ਲਈ ਸ਼ੁਰੂ ਕੀਤੀਆਂ ਗਈਆਂ ਆਨਲਾਈਨ ਸੇਵਾਵਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਨੂੰ ਆਪਣੀ ਜ਼ਿੰਦਗੀ ਦੇ ਮੁਸ਼ਕਿਲ ਦੌਰ ਵਿੱਚ ਲਾਭਪਾਤਰੀ ਸੇਵਾਵਾਂ ਲੈਣ ਲਈ ਸਬੰਧਤ ਜ਼ਿਲ੍ਹਾ ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੇ ਘਰ ਬੈਠਿਆਂ ਜਾਂ ਵਿਦੇਸ਼ਾਂ ਤੋਂ  ਵੀ  ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਕੋਈ ਵੀ ਸੇਵਾ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਸੂਬਾ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਦੀਆਂ ਵੱਖ ਵੱਖ ਸ਼੍ਰੇਣੀਆਂ ਦੀਆਂ ਨੌਕਰੀਆਂ ਲਈ ਬਿਨੈ ਕਰ  ਸਕਦੇ ਹਨ।

ਧਰਨੇ ਤੇ ਬੈਠੇ ਕਿਸਾਨਾਂ ਬਾਰੇ CM ਮਾਨ ਦਾ ਬਿਆਨ, ਕਿਸਾਨਾਂ ਨੇ ਬਣਾਈ ਅਗਲੀ ਰਣਨੀਤੀ

ਮੰਤਰੀ ਨੇ ਅੱਗੇ ਦੱਸਿਆ ਕਿ ਰੱਖਿਆ ਸੇਵਾਵਾਂ ਦੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਸ਼ਹੀਦਾਂ ਅਤੇ ਦਿਵਿਆਂਗ ਸੈਨਿਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟਾਂ, ਗੈਲੇਂਟਰੀ ਅਤੇ ਡਿਸਟਿੰਗੁਇਸ਼ਡ ਐਵਾਰਡ ਪ੍ਰਾਪਤ ਕਰਨ ਵਾਲਿਆਂ (ਸਿਵਲੀਅਨਾਂ) ਨੂੰ ਨਕਦ ਪੁਰਸਕਾਰਾਂ ਦੀ ਗ੍ਰਾਂਟ ਅਤੇ ਲੀਨਲ ਵੰਸ਼ਜ ਜਾਂ ਸਾਬਕਾ ਸੈਨਿਕਾਂ ਨੂੰ ਨੌਕਰੀ ਲਈ ਸਰਟੀਫੀਕੇਟ ਜਾਰੀ ਕਰਨ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਅੱਗੇ ਕਿਹਾ ਕਿ ਵੈੱਬ ਪੋਰਟਲ www.dsw.punjab.gov.in ’ਤੇ ਇਕ ਵਿਸ਼ੇਸ਼ ’ਈ-ਸੇਨਾਨੀ’ ਵਿੰਡੋ ਉਪਲਬਧ ਕਰਵਾਈ ਗਈ ਹੈ ਜਿੱਥੇ ਸਾਬਕਾ ਸੈਨਿਕ ਅਤੇ ਵਿਧਵਾਵਾਂ ਪਛਾਣ ਪੱਤਰ ਪ੍ਰਾਪਤ ਕਰਨ ਲਈ ਆਪਣੇ ਆਨਲਾਈਨ ਰਜਿਸਟਰ ਕਰ ਸਕਦੀਆਂ ਹਨ।

ਚੱਲਦੀ Naam Charcha ‘ਚ ਪਿਆ ਖਿਲਾਰਾ, ਪਾੜੇ ਡੇਰਾ ਮੁਖੀ ਦੇ ਬੋਰਡ, ਡੇਰਾ ਪ੍ਰੇਮੀ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

ਮੰਤਰੀ ਸਰਾਰੀ ਨੇ ਅੱਗੇ ਦੱਸਿਆ ਕਿ ਇਹ ਆਨਲਾਈਨ ਵੈਬ ਪੋਰਟਲ ਰਾਜ ਸਰਕਾਰ ਦੇ ਨਾਲ-ਨਾਲ ਰੱਖਿਆ ਸੇਵਾਵਾਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਸੂਬੇ ਵਿੱਚ ਸਾਬਕਾ ਸੈਨਿਕਾਂ ਅਤੇ ਫੌਜੀ ਪਰਿਵਾਰਾਂ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਨਾਲ ਸਬੰਧਤ ਸਾਰੇ ਵੇਰਵੇ ਮਹਿਜ਼ ਇੱਕ ਬਟਨ  ਕਲਿੱਕ ਕਰਨ ’ਤੇ ਉਪਲਬਧ ਹੋ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ, ਵਧੀਕ ਸਕੱਤਰ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ,ਪੰਜਾਬ ਬ੍ਰਿਗੇਡੀਅਰ ਸਤਿੰਦਰ ਸਿੰਘ ਅਤੇ ਐਨ.ਆਈ.ਸੀ. ਵਿਵੇਕ ਵਰਮਾ ਡਿਪਟੀ ਡਾਇਰੈਕਟਰ ਜਨਰਲ ਅਤੇ ਸੂਚਨਾ ਅਫਸਰ ਤੇ ਅਨੂਪ ਜਲਾਲੀ ਸੀਨੀਅਰ ਤਕਨੀਕੀ ਡਾਇਰੈਕਟਰ ਅਤੇ ਐਚਓਡੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button