ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਪੁਲੀਸ ਨੇ 8,736 ਅਧਿਆਪਕਾਂ ’ਤੇ ਲਾਠੀਚਾਰਜ ਕਰ ਕੇ ਬੱਸਾਂ ਵਿੱਚ ਸੁੱਟ ਲਿਆ। ਲਾਠੀਚਾਰਜ ਦੌਰਾਨ ਕਈ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ ਹਨ। ਕਿਸਾਨ ਯੂਨੀਅਨ ਦੇ ਆਗੂ ਵੀ ਅਧਿਆਪਕਾਂ ਦੀ ਹਮਾਇਤ ਲਈ ਪੁੱਜੇ। ਪੁਲਿਸ ਨੇ ਉਨ੍ਹਾਂ ਦੀਆਂ ਪੱਗਾਂ ਵੀ ਉਛਾਲ ਦਿੱਤੀਆਂ ਅਤੇ ਲਾਠੀਆਂ ਨਾਲ ਘਸੀਟ ਕੇ ਲੈ ਗਏ।ਇਸ ਦੌਰਾਨ ਕਈ ਮਹਿਲਾ ਅਧਿਆਪਕਾਂ ਦੇ ਦੁਪੱਟੇ ਅਤੇ ਕੱਪੜੇ ਵੀ ਪਾੜ ਦਿੱਤੇ ਗਏ। ਮਹਿਲਾ ਅਧਿਆਪਕਾਂ ਦਾ ਇਲਜ਼ਾਮ ਸੀ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਕਿਸੇ ਭੈਣ ਦਾ ਰੁਮਾਲ ਨਹੀਂ ਲਾਹਣ ਦਿੱਤਾ ਜਾਵੇਗਾ। ਪਰ ਇੱਥੇ ਪੁਲਿਸ ਵਾਲਿਆਂ ਨੇ ਉਨ੍ਹਾਂ ਦੇ ਦੁਪੱਟੇ ਅਤੇ ਕੱਪੜੇ ਵੀ ਪਾੜ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਗਲੀ ਹੈ ਅਤੇ ਆਪਣੇ ਵਾਅਦਿਆਂ ’ਤੇ ਖਰੀ ਨਾ ਉਤਰਨ ਵਾਲੀ ਸਰਕਾਰ ਹੈ।
8736 ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ 23500 ਰੁਪਏ ਦੇ ਕੇ ਉਨ੍ਹਾਂ ਦੀਆਂ ਅੱਖਾਂ ਵਿੱਚ ਧੂੜ ਸੁੱਟਣ ਦਾ ਕੰਮ ਕੀਤਾ ਹੈ। ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਨੇ ਇੱਕ ਵਾਰ ਵਿੱਚ 23,500 ਰੁਪਏ ਦਿੱਤੇ ਹਨ, ਜੋ ਸੇਵਾਮੁਕਤੀ ਤੱਕ ਇਸੇ ਤਰ੍ਹਾਂ ਹੀ ਰਹਿਣਗੇ। ਨਾ ਤਾਂ ਅਧਿਆਪਕਾਂ ਨੂੰ ਡੀਏ ਦਾ ਲਾਭ ਮਿਲੇਗਾ ਅਤੇ ਨਾ ਹੀ ਉਨ੍ਹਾਂ ‘ਤੇ ਪੰਜਾਬ ਸਰਕਾਰ ਦੇ ਸੀਐਸਆਰ ਨਿਯਮ ਲਾਗੂ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.