ਭਗਵੰਤ ਮਾਨ ਦੇ ਸੱਦਾ ਦੇਣ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਕੇ ਆਖੀ ਇਹ ਗੱਲ
ਨਵੀਂ ਦਿੱਲੀ : ਬੀਤੇ ਦਿਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਹਨ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਮਿਲਿਆ ਹੈ। ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਦਿੱਲੀ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।
Sukhdev Dhindsa ਨੇ ਹਾਰ ਤੋਂ ਬਾਅਦ ਲਿਆ ਵੱਡਾ ਫ਼ੈਸਲਾ, ਦਿਲ ਨੂੰ ਲੱਗੀ ਡੂੰਘੀ ਸੱਟ! || D5 Channel Punjabi
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੇਰਾ ਛੋਟਾ ਭਰਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਅੱਜ ਉਹ ਸਹੁੰ ਚੁੱਕ ਦਾ ਸੱਦਾ ਦੇਣ ਮੇਰੇ ਘਰ ਆਏ। ਮੈਨੂੰ ਪੂਰਾ ਭਰੋਸਾ ਹੈ ਕਿ ਭਗਵੰਤ ਮਾਨ ਇਕ ਮੁੱਖ ਮੰਤਰੀ ਦੇ ਤੌਰ ‘ਤੇ ਪੰਜਾਬ ਦੇ ਲੋਕਾਂ ਦੀ ਹਰ ਉਮੀਦ ਨੂੰ ਪੂਰਾ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.