Press ReleasePunjabTop News

ਭਗਵੰਤ ਮਾਨ ਦੱਸਣ ਕਿ ਹਰਿਆਣਾ ਨੂੰ ਐਸ ਵਾਈ ਐਲ ਦੇ ਪਾਣੀ ਦੇਣ ਬਾਰੇ ਆਪ ਵੱਲੋਂ ਦਿੱਤੀ ਗਰੰਟੀ ਲਈ ਉਹ ਪ੍ਰਚਾਰ ਕਿਉਂ ਕਰ ਰਹੇ ਹਨ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਤੇ ਐਮ ਪੀ ਸ੍ਰੀ ਸੁਸ਼ੀਲ ਗੁਪਤਾ ਵੱਲੋਂ ਐਸ ਵਾਈ ਐਲ ਨਹਿਰ ਦੇ ਪਾਣੀ ਲੈ ਕੇ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਵਾਸਤ ਆਪ ਕਿਉਂ ਪ੍ਰਚਾਰ ਕਰ ਰਹੇ ਹਨ ਜਦੋਂ ਕਿ ਸ੍ਰੀ ਗੁਪਤਾ ਨੇ ਕਿਹਾ ਹੈ ਕਿ ਜਿਸ ਦਿਨ ਹਰਿਆਣਾ ਵਿਚ ਆਪ ਸਰਕਾਰ ਬਣ ਗਈ ਤਾਂ ਸੂਬੇ ਵਾਸਤੇ ਐਸ ਵਾਈ ਐਲ ਰਾਹੀਂ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ।

Sidhu Moosewala ਦੇ ਹਮਸ਼ਕਲ ਦੀ ਧਮਕੀ, ਕਹਿੰਦਾ, ਬੰਦੇ ਦੇ ਪੁੱਤ ਬਣਜੋ! ਕੱਢ ਲਿਆਇਆ ਸਬੂਤ | D5 Channel Punjabi

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਸ੍ਰੀ ਭਗਵੰਤ ਮਾਨ ਸ੍ਰੀ ਸੁਸ਼ੀਲ ਗੁਪਤਾ ਦੇ ਨਾਲ ਮਿਲ ਕੇ ਆਦਮਪੁਰ ਵਿਚ ਪ੍ਰਚਾਰ ਕਰ ਰਹੇ ਸਨ, ਉਸ ਤੋਂ ਸਪਸ਼ਟ ਸੀ ਕਿ ਉਹ ਆਪ ਦੇ ਐਮ ਪੀ ਵੱਲੋਂ ਦਿੱਤੀ ਗਰੰਟੀ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਹਨਾਂ ਕਿਹਾ ਕਿ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਣ ਬੁੱਝ ਕੇ ਹਰਿਆਣਾ ਵਿਚ ਵਿਖਾਇਆ ਜਾ ਰਿਹਾ ਹੈ ਤਾਂ ਜੋ ਇਹ ਸਪਸ਼ਟ ਸੰਕੇਤ ਮਿਲ ਸਕਣ ਕਿ ਉਹ ਹਰਿਆਣਾ ਦੇ ਲੋਕਾਂ ਨੂੰ ਆਪ ਵੱਲੋਂ ਦਿੱਤੀ ਗਰੰਟੀ ਦੇ ਨਾਲ ਖੜ੍ਹੇ ਹੋਣਗੇ।

MLA ’ਤੇ ED ਦਾ ਐਕਸ਼ਨ, ਅਚਾਨਕ ਕਈ ਪਾਸਿਓ ਪਾਇਆ ਘੇਰਾ, ਨਹੀਂ ਬਖ਼ਸ਼ਿਆ ਕੋਈ ਨਜ਼ਦੀਕੀ | D5 Channel Punjabi

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਕਾਵਰਾਈ ਪੰਜਾਬੀਆਂ ਨਾਲ ਧਰੋਹ ਕਮਾਉਣ ਵਰਗੀ ਹੈ ਜਦੋਂ ਕਿ ਪੰਜਾਬੀਆਂ ਨੇ ਉਹਨਾਂ ਨੂੰ ਵੱਡਾ ਬਹੁਮਤ ਦਿੱਤਾ ਹੈ ਤੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਅਜਿਹੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਹਰਿਆਣਾ ਨੂੰ ਵੀ ਐਸ ਵਾਈ ਐਲ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤਾਂ ਉਦੋਂ ਸ੍ਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਹਰਿਆਣਾ ਨਾਲ ਮੀਟਿੰਗਾਂ ਕਰਨਗੇ।

Muktsar News : ਪੈਂਚਰ ਦੀ ਦੁਕਾਨ ’ਤੇ ਬੈਠੇ ਬੰਦੇ ਨੇ ਘੁਮਾਈ ਗੇਮ, ਬਣਿਆ ਮੰਤਰੀ ਦਾ PA | D5 Channel Punjabi

ਉਹਨਾਂ ਕਿਹਾ ਕਿ ਹੁਣ ਉਹ ਆਪ ਦੇ ਉਸ ਐਮ ਪੀ ਨਾਲ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ ਜਿਸਨੇ 19 ਅਪ੍ਰੈਲ ਨੂੰ ਹਰਿਆਣਾ ਦੇ ਲੋਕਾਂ ਨੂੰ ਇਸ ਸਬੰਧ ਵਿਚ ਗਰੰਟੀ ਦਿੱਤੀ ਸੀ। ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਸ੍ਰੀ ਭਗਵੰਤ ਮਾਨ ਨੂੰ ਇਸ ਗੱਦਾਰੀ ਲਈ ਮੁਆਫ ਨਹੀਂ ਕਰਨਗੇ। ਡਾ. ਚੀਮਾ ਨੇ ਜ਼ੋਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਅਕਾਲੀ ਦਲ ਕਦੇ ਵੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੁੰ ਅਸਫਲ ਬਣਾਉਣ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button