Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਨੇ ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਗੈਂਗਸਟਰਾਂ ਖਿ਼ਲਾਫ਼ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ

ਅਧਿਕਾਰੀਆਂ ਨੂੰ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਆਰੰਭ ਕਰਨ ਦੀ ਕੀਤੀ ਹਦਾਇਤ

ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਵਿਵਸਥਾ ਦੀ ਉਲੰਘਣਾ ਲਈ ਨਿੱਜੀ ਤੌਰ `ਤੇ ਹੋਣਗੇ ਜਿ਼ੰਮੇਵਾਰ

ਪ੍ਰਮੋਦ ਬੈਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਏਡੀਜੀਪੀ ਵਜੋਂ ਕੀਤਾ ਤਾਇਨਾਤ

ਪੁਲਿਸ ਵਿਭਾਗ ਵੱਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਸ਼ਾਸਕੀ, ਥੋੜ੍ਹੇ ਸਮੇਂ ਦੇ ਅਤੇ ਦੰਡਕਾਰੀ ਉਪਾਅ ਸ਼ੁਰੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਨੂੰ ਨਿੱਜੀ ਤੌਰ `ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸ਼ਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ। ਸੂਬੇ ਦੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਲਿਖੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵਧੀਆ ਆਗੂ ਮੋਹਰੀ ਊਮੀਕਾ ਨਿਭਾ ਕੇ ਮਿਸਾਲ ਕਾਇਮ ਕਰਦੇ ਹਨ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਪਹੁੰਚ ਅਤੇ ਦੇਸ ਪ੍ਰਤੀ ਸੇਵਾ ਪੁਰਾਣੀ ਮਹਾਨ ਪਰੰਪਰਾ ਹੈ।

SGPC ਪ੍ਰਧਾਨ ਦਾ ਸਰਕਾਰ ਨੂੰ ਕੋਰਾ ਜਵਾਬ, ਸਾਹਮਣੇ ਤੋਂ ਕੀਤੇ ਵੱਡੇ ਸਵਾਲ D5 Channel Punjabi

ਪੁਲਿਸ ਬਲ ਵਿੱਚ ਭਰੋਸਾ ਜ਼ਾਹਰ ਕਰਦਿਆਂ ਮਾਨ ਨੇ ਕਿਹਾ ਕਿ ਪੁਲਿਸ ਬਲ ਸੂਬੇ `ਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਠੋਸ ਮੁਹਿੰਮ ਵਿੱਢੇਗਾ ਅਤੇ ਬਹਾਦਰ ਅਫਸਰ ਆਗੂ ਵਜੋਂ ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਪੱਤਰ ਵਿਚ 5 ਅਪ੍ਰੈਲ ਨੂੰ ਹੋਈ ਕਾਨੂੰਨ ਵਿਵਸਥਾ ਦੀ ਸਮੀਖਿਆ ਮੀਟਿੰਗ ਦਾ ਹਵਾਲਾ ਦਿੰਦਿਆਂ, ਭਗਵੰਤ ਮਾਨ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ, ਭ੍ਰਿਸ਼ਟਾਚਾਰ ਦੇ ਖਾਤਮੇ ਅਤੇ ਪੁਲਿਸ ਬਲਾਂ ਲਈ ਭਲਾਈ ਦੇ ਉਪਰਾਲਿਆਂ ਤੋਂ ਇਲਾਵਾ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਸਬੰਧੀ ਆਪਣੀ ਸਰਕਾਰ ਦੀ ਮੁੱਖ ਤਰਜੀਹ ਬਾਰੇ ਦੱਸਿਆ ਹੈ।

BIG News : Sunil Jakhar ਨੂੰ ਪਾਰਟੀ ਚੋਂ ਕੱਢੇਗੀ ਹਾਈਕਮਾਨ? | D5 Channel Punjabi

ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਵਿੱਚੋਂ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਦਾ ਵੀ ਐਲਾਨ ਕੀਤਾ। ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਏਜੀਟੀਐਫ ਦੇ ਗਠਨ ਨਾਲ ਕਿਸੇ ਵੀ ਤਰ੍ਹਾਂ ਪੁਲਿਸ ਕਮਿਸ਼ਨਰੇਟ ਅਤੇ ਜਿ਼ਲ੍ਹਿਆਂ ਦੇ ਪੁਲਿਸ ਮੁਖੀਆਂ ਦੀ ਜਿ਼ੰਮੇਵਾਰੀ ਅਤੇ ਭੂਮਿਕਾ ਨੂੰ ਘੱਟ ਨਹੀਂ ਹੋਵੇਗੀ, ਕਿਉਂਕਿ ਦੋਵੇਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਿ਼ੰਮੇਵਾਰ ਹਨ।

ਇਨਸਾਨਾਂ ਦੀ ਉਮਰ ਹੋਵੇਗੀ 1400 ਸਾਲ ਤੱਕ ਲੰਬੀ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਨਿੱਜੀ ਤੌਰ `ਤੇ ਜਿ਼ੰਮੇਵਾਰ ਹੋਣਗੇ ਕਿਉਂਕਿ ਉਹ ਕਾਨੂੰਨ ਅਧੀਨ ਜਵਾਬਦੇਹ ਹਨ। ਜਦੋਂ ਕਿ ਏਜੀਟੀਐਫ ਖੁਫੀਆ-ਅਧਾਰਤ ਕਾਰਵਾਈਆਂ `ਤੇ ਧਿਆਨ ਕੇਂਦਰਿਤ ਕਰੇਗਾ ਅਤੇ ਤਾਲਮੇਲ ਵਾਲੀ ਭੂਮਿਕਾ ਨਿਭਾਏਗਾ, ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਕਮਿਸ਼ਨਰ ਅਤੇ ਐਸਐਸਪੀਐਸ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਸੰਖੇਪ ਜਾਣਕਾਰੀ ਦੇ ਕੇ, ਅਪਰਾਧ ਸਬੰਧੀ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਅਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਕਰਕੇ ਇਹਨਾਂ ਵਿਰੁੱਧ ਵੱਡੀ ਜੰਗ ਵਿੱਢਣਗੇ।

ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਸ਼ਾਸਕੀ, ਥੋੜ੍ਹੇ ਸਮੇਂ ਲਈ ਅਤੇ ਦੰਡਕਾਰੀ ਉਪਾਅ ਕੀਤੇ ਆਰੰਭ

ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਏਡੀਜੀਪੀ ਸਪੈਸ਼ਲ ਕ੍ਰਾਈਮ ਅਤੇ ਇਕਨਾਮਿਕ ਕ੍ਰਾਈਮ ਵਿੰਗ ਪ੍ਰਮੋਦ ਬਾਨ ਨੂੰ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦੇ ਏਡੀਜੀਪੀ, ਏਆਈਜੀ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓਕੂੂ) ਗੁਰਮੀਤ ਸਿੰਘ ਚੌਹਾਨ ਨੂੰ ਏਆਈਜੀ ਏਜੀਟੀਐਫ ਅਤੇ ਸੀਪੀ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀਆਈਜੀ ਏਜੀਟੀਐਫ ਤਾਇਨਾਤ ਕਰਕੇ ਅਤੇ ਡੀਐਸਪੀ ਖਰੜ ਬਿਕਰਮਜੀਤ ਸਿੰਘ ਬਰਾੜ ਨੂੰ ਡੀਐਸਪੀ ਏਜੀਟੀਐਫ ਦਾ ਵਾਧੂ ਚਾਰਜ ਦੇ ਕੇ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨਿਕ ਕਦਮ ਚੁੱਕੇ ਗਏ ਹਨ।

ਲੜਾਈ ਤੋਂ ਬਾਅਦ Navjot Sidhu ਦਾ ਧਮਾਕਾ! Brinder Dhillon ਬਾਰੇ ਦਿੱਤਾ ਬਿਆਨ | D5 Channel Punjabi

ਇਸ ਤੋਂ ਇਲਾਵਾ, ਏਜੀਟੀਐਫ ਦੇ ਕੰਮਕਾਜ ਲਈ ਸਟੈਂਡਿੰਗ ਆਰਡਰ (ਐਸਓ) ਥੋੜ੍ਹੇ ਸਮੇਂ ਦੇ ਉਪਾਵਾਂ ਵਜੋਂ ਇਸਦੀ ਭੂਮਿਕਾ, ਕਾਰਜਾਂ ਅਤੇ ਜਿ਼ੰਮੇਵਾਰੀਆਂ ਨੂੰ ਨਿਰਧਾਰਤ ਕਰਦਾ ਹੈ। ਦੰਡਕਾਰੀ ਉਪਾਵਾਂ ਸਬੰਧੀ, ਪੁਲਿਸ ਵਿਭਾਗ ਨੇ 18/19 ਕਤਲ ਵਾਰਦਾਤਾਂ ਦੇ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਜੋ ਹਾਲ ਹੀ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਏ ਕਤਲਾਂ ਦੀ ਜਾਂਚ ਵਿੱਚ ਕੁਤਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਦੀ ਪਛਾਣ ਅਤੇ ਮੁਅੱਤਲ ਕਰਨ ਦਾ ਕੰਮ ਏਜੀਟੀਐਫ ਟੀਮ ਨੂੰ ਸੌਂਪਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button