ਭਗਵੰਤ ਮਾਨ ਨੇ ਕੇਜਰੀਵਾਲ ਦੇ ਕਹਿਣ ’ਤੇ ਹਰਿਆਣਾ ਵਿਚ ਸਿਆਸੀ ਲਾਹਾ ਲੈਣ ਵਾਸਤੇ ਚੰਡੀਗੜ੍ਹ ਬਾਰੇ ਪੰਜਾਬ ਦੇ ਹੱਕ ਵੇਚੇ : ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦਾ ਹੱਕ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਛੱਡ ਦਿੱਤਾ ਹੈ ਤਾਂ ਜੋ ਹਰਿਆਣਾ ਵਿਚ ਸੌੜੇ ਸਿਆਸੀ ਲਾਹੇ ਲਏ ਜਾ ਸਕਣ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕੀਤਾ ਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਨਵੀਂ ਵਿਧਾਨ ਸਭਾ ਤੇ ਹਾਈ ਕੋਰਟ ਵਾਸਤੇ ਥਾਂ ਮੰਗ ਕੇ ਖੋਰਾ ਲਾਇਆ ਜਦੋਂ ਕਿ ਇਹ ਦੋਵੇਂ ਸੰਸਥਾਵਾਂ ਪਹਿਲਾਂ ਤੋਂ ਮੌਜੂਦ ਹਨ।
ਦਿੱਲੀ ਵਾਲਿਆਂ ਨੇ ਸੰਭਾਲਿਆ ਪੰਜਾਬ, ਰਾਘਵ ਚੱਢਾ ਬਣਿਆ Chairman| D5 Channel Punjabi
ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਉਸਦੀ ਪਹਿਰੇਦਾਰੀ ਕਰਨ ਵਿਚ ਨਾਕਾਮ ਮਰਹੇ ਹਨ ਜਿਸਦੀ ਪਹਿਰੇਦਾਰੀ ਔਖੀ ਹੈ ਤੇ ਇਸੇ ਕਾਰਨ ਉਹ ਇਹ ਜਵਾਬ ਨਹੀਂ ਦੇ ਸਕੇ ਕਿ ਉਹਨਾਂ ਨੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹਰਿਆਣਾ ਅੱਗੇ ਸਰੰਡਰ ਕਿਉਂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਤਾਂ ਕੁਦਰਤੀ ਹੈ ਕਿ ਸ੍ਰੀ ਭਗਵੰਤ ਮਾਨ ਚੰਡੀਗੜ੍ਹ ਨੂੰ ਸਰੰਡਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਯੋਜਨਾ ਦਾ ਧਿਰ ਬਣਿਆ ਹੈ ਤਾਂ ਜੋ ਆਪ ਨੁੰ ਹਰਿਆਦਾ ਵਿਚ ਸਿਆਸੀ ਲਾਹ ਮਿਲ ਸਕੇ।
Punjab Bulletin : (11-07-2022) ਅੱਜ ਦੀਆਂ ਮੁੱਖ ਖ਼ਬਰਾਂ | D5 Channel PunjabD5 Channel Punjabi
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਪੰਜਾਬ ਦੇ ਦਰਿਆਈ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਦੇਣ ਦਾ ਰਾਹ ਰਾਘਵ ਚੱਢਾ ਦੀ ਸਲਾਹਕਾਰ ਬੋਰਡ ਦੇ ਮੁਖੀ ਵਜੋਂ ਨਿਯੁਕਤੀ ਨਾਲ ਪੱਧਰਾ ਹੋ ਗਿਆ ਹੈ। ਉਹਨਾਂ ਕਿਹਾ ਕਿ ਰਾਘਵ ਚੱਢਾ ਨੁੰ ਪੰਜਾਬ ਦਾ ਅਸਿੱਧੇ ਤੌਰ ’ਤੇ ਮੁੱਖ ਮੰਤਰੀ ਲਗਾ ਦਿੱਤਾ ਗਿਆ ਹੈ ਜੋ ਹੁਣ ਉਹ ਸਾਰੇ ਫੈਸਲੇ ਲੈ ਸਕੇਗਾ ਜੋ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਸਲਾਹਕਾਰ ਬੋਰਡ ਬਣਾਉਣ ਦੀ ਨਿਯੁਕਤੀ ਕਰਦਾ ਹੈ ਜਿਸ ਕਾਰਨ ਮੁੱਖ ਮੰਤਰੀ ਦਾ ਅਹੁਦਾ ਸਿਰਫ ਰਬੜ ਦੀ ਮੋਹਰ ਬਣ ਜਾਵੇਗਾ।
Mattewara Forest : Chandigarh ’ਚ ਹੋਈ ਲੋਕਤੰਤਰ ਦੀ ਵੱਡੀ ਜਿੱਤ, ਸਰਕਾਰ ਨੇ ਮੰਨੀ ਗ਼ਲਤੀ! | D5 Channel Punjabi
ਡਾ. ਚੀਮਾ ਨੇ ਜੋਰ ਦੇ ਕੇ ਕਿਹਾ ਕਿ ਮੌਜੂਦਾ ਘਟਨਾਕ੍ਰਮ ਉਸੇ ਤਰੀਕੇ ਵਾਪਸ ਰਿਹਾ ਹੈ ਜਿਵੇਂ ਅਕਾਲੀ ਦਲ ਨੇ ਪਹਿਲਾਂ ਹੀ ਦੱਸ ਦਿੱਤਾ ਸੀ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੁੰ ਸ਼ਕਤੀਵਿਹੂਣਾ ਕਰ ਦਿੱਤਾ ਗਿਆ ਹੈ ਤੇ ਸਾਰੀਆਂ ਤਾਕਤਾਂ ਹੁਣ ਸ੍ਰੀ ਕੇਜਰੀਵਾਲ ਦੇ ਹੱਥ ਵਿਚ ਕੇਂਦਰਿਤ ਹੋ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਵੀ ਖਤਰੇ ਵਿਚ ਆ ਗਏ ਹਨ। ਉਹਨਾਂ ਕਿਹਾ ਕਿ ਸਾਰੇ ਪੰਜਾਬੀ ਐਸ ਵਾਈ ਐਲ ਦੇ ਮਾਮਲੇ ’ਤੇ ਸ੍ਰੀ ਕੇਜਰੀਵਾਲ ਦੇ ਸਟੈਂਡ ਤੋਂ ਵਾਕਫ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਰਾਜਧਾਨ ਚੰਡੀਗੜ੍ਹ ਨੁੰ ਵੇਚਣ ਤੋਂ ਬਾਅਦ ਅਸੀਂ ਵੇਖਾਂਗੇ ਕਿ ਕਿਵੇਂ ਐਸ ਵਾਈ ਐਲ ਮੁੱਦਾ ਵੇਚਿਆ ਜਾਵੇਗਾ।
CM Mann ਨੇ ਘਰਵਾਲੀ ਸਾਹਮਣੇ ਕੀਤੀ ਅਜਿਹੀ ਗੱਲ! ਸੁਣ ਹੱਸ-ਹੱਸ ਹੋਈ ਦੋਹਰੀ ? | D5 Channel Punjabi
ਅਕਾਲੀ ਆਗੂ ਨੇ ਆਪ ਦੇ ਵਿਧਾਇਕਾਂ ਨੂੰ ਆਖਿਆ ਕਿਾ ਉਹ ਪੰਜਾਬ ਵਿਰੋਧੀ ਸਾਜ਼ਿਸ਼ ਕਿਵੇਂ ਲਾਗੂ ਕੀਤੀ ਜਾ ਰਹੀ ਹੈ, ਇਸਨੁੰ ਸਮਝਣ ਦੀ ਕੋਸ਼ਿਸ਼ ਕਰਨ। ਉਹਨਾਂ ਕਿਹਾ ਕਿ ਤੁਹਾਨੂੰ ਚੰਡੀਗੜ੍ਹ ’ਤੇ ਦਾਅਵੇ ਨੂੰ ਸਰੰਡਰ ਕਰਨ ਅਤੇ ਸਲਾਹਕਾਰ ਬੋਰਡ ਜਿਸਦੀ ਸਥਾਪਿਤ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਕਰੇਗੀ, ਬਾਰੇ ਆਪਣਾ ਮੂੰਹ ਖੋਲ੍ਹਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਤੁਹਾਡੇ ’ਤੇ ਬਹੁਤ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਪ ਦੇ 92 ਵਿਧਾਇਕ ਚੁਣੇ ਗਏ। ਉਹਨਾਂ ਕਿਹਾ ਕਿ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨਾ ਤੁਹਾਡਾ ਫਰਜ਼ ਹੈ ਨਹੀਂ ਤਾਂ ਪੰਜਾਬੀ ਤੁਹਾਨੁੰ ਕਦੇ ਵੀ ਮੁਆਫ ਨਹੀਂ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.