ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ
ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨਾ ਸਾਡੇ ਸਾਰਿਆਂ ਦਾ ਫਰਜ਼ ਬਣਦਾ

ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਉੱਘੀਆਂ ਸਖਸ਼ੀਅਤਾਂ ਦਾ ਸਨਮਾਨ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਹਵਾ, ਪਾਣੀ ਅਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਅਤੇ ਘੱਟ ਪਾਣੀ ਦੀ ਵਰਤੋਂ ਵਾਲੀਆਂ ਬਦਲਵੀਆਂ ਫਸਲਾਂ ਬੀਜਣ ਦਾ ਸੱਦਾ ਦਿੱਤਾ ਹੈ।
Bhagwant Mann ਕੋਲ ਬਣੀ ਨਾਂ ਜਦੋ ਗੱਲ, ਤਾਂ ਸਿੱਧਾ Kejriwal ਦੇ ਘਰ ਪਹੁੰਚ ਗਿਆ NRI! | D5 Channel Punjabi
ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਰਾਜ ਪੱਧਰੀ ਸਮਾਗਮ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਉਤੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਹ ਬੀਤੇ ਕਈ ਦਿਨਾਂ ਤੋਂ ਲਗਾਤਾਰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਕਿਉਂ ਜੋ ਇਹ ਨਾਜ਼ੁਕ ਮਸਲਾ ਸਿੱਧੇ ਤੌਰ ਉਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਜਿਸ ਕਰਕੇ ਇਸ ਸਥਿਤੀ ਨੂੰ ਲੈ ਕੇ ਅਸੀਂ ਸਾਰੇ ਹੀ ਫਿਕਰਮੰਦ ਹਾਂ।
ਨੌਜਾਵਾਨ ਨੇ ਕੀਤਾ ਅਜਿਹਾ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤੀ ਤਾਰੀਫ਼ | D5 Channel Punjabi
ਮੁੱਖ ਮੰਤਰੀ ਨੇ ਲੋਕਾਂ ਖਾਸ ਕਰਕੇ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਉਨ੍ਹਾਂ ਦੀ ਨੀਅਤ ਸਾਫ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਦੇ ਸਹਿਯੋਗ ਨਾਲ ਕਈ ਵੱਡੇ ਫੈਸਲੇ ਲਏ ਜਾਣਗੇ।
ਹੁਣੇ-ਹੁਣੇ CM ਮਾਨ ਨੇ ਹੁਕਮ ਕੀਤੇ ਜਾਰੀ! ਵਿਧਾਇਕਾਂ ਨੂੰ ਪਈਆ ਭਾਜੜਾਂ ! D5 Channel Punjabi
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਫਸਲੀ ਵਿਭਿੰਨਤਾ ਨੂੰ ਅਪਣਾਉਣ ਵਾਲਿਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ੳਨ੍ਹਾਂ ਨੇ ਨਾਲ ਹੀ ਅਪੀਲ ਕੀਤੀ ਕਿ ਕਿਸਾਨ ਮੌਨਸੂਨ ਦੌਰਾਨ ਹੀ ਝੋਨਾ ਲਾਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ।
Gurdaspur News : ਮੰਜੇ ’ਤੇ ਪਿਆ ਪਿਓ, ਘਰੋਂ ਬਾਹਰ ਜਾਣ ਲੱਗੀਆਂ ਤਿੰਨੇ ਕੁੜੀਆਂ | D5 Channel Punjabi
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਮਾਫੀਏ ਦਾ ਹਨੇਰਾ ਛਾਇਆ ਹੋਇਆ ਹੈ ਜਿਸ ਨੂੰ ਜਲਦ ਦੂਰ ਕਰਕੇ ਇਮਾਨਦਾਰੀ ਦਾ ਚਾਨਣ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਲੀਡਰਾਂ ਦੀ ਆਪਸ ਵਿਚ ਰਲੇ ਹੋਏ ਸੀ, ਜਿਸ ਕਾਰਨ ਉਹ ਚੋਣਾਂ ਵਿਚ ਹਾਰਨ ਦੇ ਬਾਵਜੂਦ ਪਿਛਲੇ ਕਈ ਦਹਾਕਿਆਂ ਤੋਂ ਸਰਕਾਰੀ ਸਹੂਲਤਾਂ ਦਾ ਅਨੰਦ ਮਾਣਦੇ ਆ ਰਹੇ ਹਨ।
Hoshiarpur : ਖੁੱਲ੍ਹੇ ਅਸਮਾਨ ’ਚ GYM, ਬਣਦੇ ਨੇ ਲੋਹੇ ਨਾਲੋਂ ਵੀ ਤਕੜੇ ਸਰੀਰ | D5 Channel Punjabi
ਉਨ੍ਹਾਂ ਕਿਹਾ ਕਿ ਅਜਿਹੇ ਆਗੂ ਹਾਲੇ ਵੀ ਸਰਕਾਰੀ ਰਹਾਇਸ਼ਾਂ ਸਮੇਤ ਹੋਰ ਸਰਕਾਰੀ ਸੁਖ-ਸਹੂਲਤਾਂ ਛੱਡਣ ਲਈ ਤਿਆਰ ਨਹੀਂ, ਪਰ ਉਨ੍ਹਾਂ ਦੀ ਸਰਕਾਰ ਵਲੋਂ ਲਏ ਜਾ ਰਹੇ ਸਖਤ ਫੈਸਲਿਆਂ ਕਾਰਨ ਹੁਣ ਅਜਿਹਾ ਨਹੀਂ ਚੱਲੇਗਾ। ਉਨ੍ਹਾਂ ਆਪਣੇ ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੂੰ ਵੀ ਇਮਾਨਦਾਰੀ `ਤੇ ਪਹਿਰਾ ਦਿੰਦਿਆਂ ਸੱਚ ਨਾਲ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ।
Akali Dal : Sukhbir Badal ਨੇ ਲਿਆ ਵੱਡਾ ਫੈਸਲਾ, ਸੱਦੇ ਸਾਰੇ ਸੀਨੀਅਰ ਅਕਾਲੀ ਲੀਡਰ,ਸਿੱਖ ਸੰਗਤ ਨੇ ਕੀਤੀ ਪ੍ਰਸੰਸਾ
ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵਲੋਂ ਸੱਤਾ ਵਿਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫੈਸਲੇ ਲਏ ਗਏ ਸਨ ਪਰ ਹੁਣ ਉਨਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ।
Chandigarh Scam : ਸਮਾਜ ਸੇਵੀ ਨਾਲ ਵੱਜੀ ਸੀ ਠੱਗੀ ? ਉਲਟਾ ਪੁਲਿਸ ਨੇ ਚੁੱਕਿਆ ਸਮਾਜ ਸੇਵੀ! | D5 Channel Punjabi
ਉਨ੍ਹਾਂ ਕਿਹਾ ਕਿ ਪੁਰਾਣੇ ਆਗੂਆਂ ਵਿਚ ਇੱਛਾ ਸ਼ਕਤੀ ਦੀ ਘਾਟ ਕਾਰਨ ਸਾਡੇ ਬਹੁਤ ਸਾਰੇ ਨੌਜਵਾਨ ਸਰਕਾਰੀ ਨੌਕਰੀਆਂ ਤੋਂ ਵਾਂਝੇ ਰਹਿ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਉਂਦੇ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।
Patiala Clash News : Parwana ਦੀ ਕੋਰਟ ‘ਚ ਪੇਸ਼ੀ, ਰਿਮਾਂਡ ਦੌਰਾਨ ਦੱਸਿਆ ਸੱਚ? | D5 Channel Punjabi
ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਦੀ ਭਲਾਈ ਲਈ ਕਈ ਵੱਡੇ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਵਿਚ ਹੀ ਉਨ੍ਹਾਂ ਦੇ ਚੰਗੇ ਭਵਿੱਖ ਲਈ ਮੌਕੇ ਸਿਰਜਣਗੇ ਅਤੇ ਕਿਸੇ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁੱਖ ਨਹੀਂ ਕਰਨਾ ਪਵੇਗਾ।
Bhagwant Mann ਕੋਲ ਬਣੀ ਨਾਂ ਜਦੋ ਗੱਲ, ਤਾਂ ਸਿੱਧਾ Kejriwal ਦੇ ਘਰ ਪਹੁੰਚ ਗਿਆ NRI! | D5 Channel Punjabi
ਮੁੱਖ ਮੰਤਰੀ ਨੇ ਮਹਾਰਾਜਾ ਜੱਸਾ ਸਿਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖੀ, ਬਹਾਦਰੀ, ਜੋਸ਼ ਅਤੇ ਜ਼ੁਲਮ ਦੇ ਖਿਲਾਫ ਲੜਨਾ ਉਨ੍ਹਾਂ ਨੂੰ ਵਿਰਸੇ ਵਿਚ ਮਿਲਿਆ ਸੀ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਤੋਂ ਲੈ ਕੇ ਮਹਾਨ ਸਿੱਖ ਜਰਨੈਲ ਹਮੇਸ਼ਾ ਜ਼ੁਲਮ ਦੇ ਖਿਲਾਫ ਲੜਦੇ ਰਹੇ ਅਤੇ ਮਜ਼ਲੂਮਾਂ ਦਾ ਸਾਥ ਦਿੰਦੇ ਰਹੇ।
ਕੈਨੇਡਾ ਦੀ PR ਲੈਣ ਵਾਲੇ ਹੋਣ ਜਾਣ ਤਿਆਰ! ਆ ਗਿਆ ਸਰਕਾਰ ਦਾ ਫੈਸਲਾ | D5 Channel Punjabi
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰ ਅੱਜ ਦੇ ਸਮੇਂ ਦੀ ਤਰਾਸਦੀ ਹੈ ਕਿ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿਚ ਰਹਿਣ ਵਾਲੇ ਸਾਡੇ ਆਪਣਿਆਂ ਨੇ ਹੀ ਸਾਡੇ `ਤੇ ਜ਼ੁਲਮ ਢਾਹੇ ਹਨ ਅਤੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਵਲੋਂ ਦਿੱਤੀ ਸ਼ਕਤੀ ਲੋਕ ਭਲਾਈ ਲਈ ਹੀ ਵਰਤੀ ਜਾਵੇਗੀ।
ਪਟਿਆਲਾ ਮਾਮਲੇ ‘ਚ ਵੱਡਾ ਮੋੜ, ਬੀਜੇਪੀ ਲੀਡਰ ਦਾ ਹੱਥ? CM ਮਾਨ ਦਾ ਵੱਡਾ ਐਕਸ਼ਨ | D5 Channel Punjabi
ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉੱਘੀਆਂ ਸਖਸ਼ੀਅਤਾਂ ਜਿਨ੍ਹਾਂ ਵਿਚ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ, ਸਮਾਜ ਸੇਵਕ ਤੇ ਉਦਯੋਗਪਤੀ ਅਮਰੀਕ ਸਿੰਘ ਘੜਿਆਲ (ਪਿੰਡ ਰਕਬਾ), ਸਮਾਜ ਸੇਵੀ ਅਤੇ ਬਰਨਾਲਾ ਇੰਡਸਟਰੀਜ਼ ਦੇ ਮਾਲਕ ਕੁਲਵੰਤ ਸਿੰਘ ਲੋਟੇ, ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਚਮਕੌਰ ਸਿੰਘ, ਪ੍ਰਸਿੱਧ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਡਾਇਰੈਕਟਰ ਅਨੁਰਾਗ ਸਿੰਘ ਅਤੇ ਨੌਜਵਾਨ ਉਦਯੋਗਪਤੀ ਸੰਦੀਪ ਕੌਰ ਰਿਆਤ ਨੂੰ ਇਸ ਮੌਕੇ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ।
ਨੌਜਾਵਾਨ ਨੇ ਕੀਤਾ ਅਜਿਹਾ ਕੰਮ, ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤੀ ਤਾਰੀਫ਼ | D5 Channel Punjabi
ਇਸ ਤੋਂ ਪਹਿਲਾਂ ਵਿਧਾਇਕ ਸਰਵਜੀਤ ਕੌਰ ਮਾਣੂਕੇ, ਰਾਜਿੰਦਰਪਾਲ ਕੌਰ ਛੀਨਾ, ਤਰੁਨਪ੍ਰੀਤ ਸਿੰਘ ਸੌਂਧ, ਗੁਰਪ੍ਰੀਤ ਬੱਸੀ ਗੋਗੀ, ਸਿੱਖਿਆ ਸਾਸ਼ਤਰੀ ਕੇ.ਐਨ.ਐਸ ਕੰਗ ਅਤੇ ਡਾ. ਅਨੁਰਾਗ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਕਮਿਸ਼ਨਰ ਪੁਲਿਸ ਕੌਸ਼ਤੁਭ ਸ਼ਰਮਾ ਵੀ ਹਾਜ਼ਿਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.