Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਨੇ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ ਲਿਆ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਚੁਕਾਈ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ): ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਇੱਕ ਭਰਵੇਂ ਇਕੱਠ ਵਿੱਚ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੱਖਾਂ ਲੋਕਾਂ ਦਰਮਿਆਨ ਭਗਵੰਤ ਮਾਨ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਦਾ ਭੇਦ ਗੁਪਤ ਰੱਖਣ ਅਤੇ ਵਫਾਦਾਰੀ ਦੀ ਸਹੁੰ ਚੁਕਾਈ।

ਇਸ ਦੌਰਾਨ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ, ਜਿਸ ਵਿੱਚ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਸਹੁੰ ਚੁੱਕ ਸਮਾਗਮ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਤੋਂ ਇਲਾਵਾ ‘ਆਪ’ ਦੇ ਕਈ ਨਵੇਂ ਚੁਣੇ ਵਿਧਾਇਕ, ਸੀਨੀਅਰ ਆਗੂ, ਪੰਜਾਬ ਦੇ ਪਾਰਟੀ ਵਰਕਰ ਅਤੇ ਵਲੰਟੀਅਰ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button