Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਨੇ ਮੋਰਿੰਡਾ ਵਿੱਚ ਉਮੀਦਵਾਰ ਡਾ. ਚਰਨਜੀਤ ਸਿੰਘ ਲਈ ਕੀਤਾ ਚੋਣ ਪ੍ਰਚਾਰ

ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ: ਭਗਵੰਤ ਮਾਨ

ਮੋਰਿੰਡਾ (ਰੋਪੜ)/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ ‘ਆਪ’ ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।

Lok Manch : Navjot Sidhu ਚੋਣਾਂ ’ਚ ਬੈਨ! ਚੋਣ ਕਮਿਸ਼ਨ ਕੋਲ ਪਹੁੰਚੇ ਕਾਗਜ਼! ਮੋਦੀ ਨੇ ਪੰਜਾਬ ’ਚ ਪੱਟੀਆਂ ਧੂੜਾਂ

ਬੁੱਧਵਾਰ ਨੂੰ ਮੋਰਿੰਡਾ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।

Punjab Election : ਕਾਂਗਰਸ ਦੀਆਂ ਡਿੱਗੀਆਂ ਕਈ ਵਿਕਟਾਂ,ਚੋਣਾਂ ਤੋਂ ਪਹਿਲਾ ਲੱਗਿਆ ਵੱਡਾ ਝਟਕਾ,ਝਾੜੂ ਹੋਇਆ ਹੋਰ ਮਜ਼ਬੂਤ!

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button