PunjabTop News

ਭਗਵੰਤ ਮਾਨ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦਾ ਮਾਮਲਾ ਕੇਂਦਰ ਕੋਲ ਚੁੱਕਣ ਦਾ ਭਰੋਸਾ

ਮੋਰਚੇ ਦੇ ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਲਿਖਤੀ ਤੌਰ ’ਤੇ ਮਾਮਲਾ ਚੁੱਕਣ ਦੀ ਮੰਗ ਕੀਤੀ। ਮੋਰਚੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨਗੇ।
ਵਫ਼ਦ ਵੱਲੋਂ ਪੈਰੋਲ ਅਤੇ ਜ਼ਮਾਨਤ ’ਤੇ ਬਾਹਰ ਆਏ ਬੰਦੀਆਂ ਦੀ ਪੱਕੀ ਰਿਹਾਈ ਦੀ ਮੰਗ ਵੀ ਮੁੱਖ ਮੰਤਰੀ ਅੱਗੇ ਰੱਖੀ ਗਈ। ਇਸ ਤੋਂ ਇਲਾਵਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤਬਦੀਲੀ ਅਤੇ ਉਸ ਨਾਲ ਸਬੰਧਤ ਕਰੀਬ 30 ਵਿਅਕਤੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਗਿਆ।
ਮੋਰਚੇ ਨੇ ਲੰਮੇ ਸਮੇਂ ਤੋਂ ਬਿਨਾਂ ਮੁਕੱਦਮਾ ਚੱਲੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੇ ਨਿਪਟਾਰੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਕੇਸਾਂ ਵਿੱਚ ਜਲਦ ਫੈਸਲਾ ਕਰਨ ਦੀ ਮੰਗ ਵੀ ਕੀਤੀ ਗਈ।
ਮੋਰਚੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਇਨ੍ਹਾਂ ਸਾਰੇ ਮਾਮਲਿਆਂ ਬਾਰੇ ਮੋਰਚੇ ਨਾਲ ਵਿਚਾਰ-ਵਟਾਂਦਰਾ ਕਰਕੇ 12 ਅਕਤੂਬਰ ਨੂੰ ਹੋਣ ਵਾਲੀ ਅਗਲੀ ਗੱਲਬਾਤ ਤੋਂ ਪਹਿਲਾਂ ਖਰੜਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਫੈਸਲੇ ਬਾਰੇ ਸਮੁੱਚੀ ਟੀਮ ਅਤੇ ਸਬੰਧਤ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੋਰਚੇ ਦਾ ਮੁੱਖ ਮਕਸਦ ਬੰਦੀਆਂ ਦੀ ਰਿਹਾਈ ਲਈ ਯਤਨ ਕਰਨਾ ਹੈ ਅਤੇ ਇਹ ਕਿਸੇ ਵੀ ਰਾਜਨੀਤਿਕ ਧੜੇ ਵਜੋਂ ਕੰਮ ਨਹੀਂ ਕਰਦਾ। ਮੀਟਿੰਗ ਵਿੱਚ ਬਾਬਾ ਭੁਪਿੰਦਰ ਸਿੰਘ ਰਾਮਪੁਰ ਖੇੜਾ, ਪਾਲ ਸਿੰਘ ਫਰਾਂਸ, ਬਲਵਿੰਦਰ ਸਿੰਘ ਫਿਰੋਜ਼ਪੁਰ ਅਤੇ ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਵੀ ਸ਼ਾਮਲ ਹੋਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button