Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਵੱਲੋਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ

'ਆਪ' ਨੇ ਰਾਜ ਭਵਨ 'ਚ ਸਮਾਗਮ ਕਰਵਾ ਕੇ ਸਹੁੰ ਚੁੱਕਣ ਦੀ ਰਵਾਇਤ ਨੂੰ ਤੋੜਿਆ-ਮਾਨ

ਇਸ ਦਾ ਉਦੇਸ਼ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ

ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੇ ਨਾਲ ਸਾਫ-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਦਾ ਵਾਅਦਾ ਕੀਤਾ

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਮਾਨ ਦੀ ਅਗਵਾਈ ‘ਚ ‘ਆਪ’ ਦੇ ਰੋਡ ਸ਼ੋਅ ਮੌਕੇ ਜਨ ਸੈਲਾਬ ਉਮੜਿਆ

ਅੰਮ੍ਰਿਤਸਰ: ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਚੁਣੀ ਸਰਕਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਪੂਰਨ ਵਿਸ਼ਵਾਸ ਅਤੇ ਭਰੋਸਾ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਪ੍ਰਣ ਲੈਣ ਲਈ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ।

Gurmeet Khudian ਦਾ ਐਲਾਨ, ਖੁੱਲ੍ਹੇਗਾ 32 ਸਾਲ ਪੁਰਾਣਾ ਕੇਸ! ਪਿਤਾ ਦੇ ਕਾਤਲ ਜਾਣਗੇ ਜੇਲ੍ਹ! | D5 Channel Punjabi

ਉਨ੍ਹਾਂ ਕਿਹਾ ਕਿ ਇਹ ‘ਆਪ’ ਹੀ ਹੈ, ਜਿਸ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕਰਵਾ ਕੇ ਰੀਤ ਨੂੰ ਤੋੜਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਰਾਜ ਭਵਨ ਵਿਖੇ ਅਜਿਹੇ ਸਮਾਗਮ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਦਫਤਰਾਂ ਵਿੱਚ ਪਿਛਲੀ ਪ੍ਰਥਾ ਦੇ ਅਨੁਸਾਰ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਅਤੇ ਹੁਣ ਸਿਰਫ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ।

ਦਿੱਲੀ ਤੋਂ ‘SKM’ ਦਾ ਐਲਾਨ, ਮੁੜ ਕੱਢਣਗੇ ਟਰੈਕਟਰ ਮਾਰਚ, ਰਾਜੇਵਾਲ ਨੂੰ ਦਿੱਤਾ ਝਟਕਾ | D5 Channel Punjabi

ਲੋਕਾਂ ਦਾ ਧੰਨਵਾਦ ਕਰਦਿਆਂ ਮਾਨ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ‘ਆਪ’ ਦੀ ਅਹਿਮੀਅਤ ਨੂੰ ਘਟਾ ਕੇ ਨਵੀਂ ਸਰਕਾਰ ਬਣਾਉਣ ਲਈ ਕਮਰ ਕੱਸ ਰਹੀਆਂ ਸਨ ਪਰ ਲੋਕਾਂ ਦੀ ਏਕਤਾ ਨੇ ‘ਆਪ’ ਦੇ ਹੱਕ ‘ਚ 92 ਸੀਟਾਂ ਦੇ ਵੱਡੇ ਫਤਵੇ ਨਾਲ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। 122 ਸਿਆਸੀ ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ 27 ਪੁਲਿਸ ਵਾਹਨਾਂ ਨੂੰ ਵਾਪਸ ਲੈਣ ਸਮੇਤ 403 ਸੁਰੱਖਿਆ ਕਰਮਚਾਰੀ ਨੂੰ ਥਾਣਿਆਂ ਵਿੱਚ ਮੁੜ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਪੁਲਿਸ ਮੁਲਾਜ਼ਮ ਥਾਣਿਆਂ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ ਪੇਸ਼ੇਵਰ ਢੰਗ ਨਾਲ ਕੰਮ ਕਰਨਗੇ।

‘Bhagwant Mann’ ਨੇ ਖੁਲ੍ਹਵਾ ਲਏ ਪੁਰਾਣੇ ਕੇਸ, ਪਾਰਟੀਆਂ ‘ਚ ਪਿਆ ਵੱਡਾ ਕਲੇਸ਼, Badal-Sidhu ਨਾਲ ਹੋ ਗਈ ਮਾੜੀ!

ਉਨ੍ਹਾਂ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਪਿੰਡਾਂ/ਮੁਹੱਲਿਆਂ ਵਿੱਚ ਆਪਣੇ ਤੌਰ ‘ਤੇ ਠੀਕਰੀ ਪਹਿਰੇ (ਰਾਤ ਦੀ ਚੌਕਸੀ) ਲਾਉਣ ਲਈ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਜਦੋਂ ਕਿ ਇਹ ਪੁਲਿਸ ਕਰਮੀ ਉਹਨਾਂ ਦੀ ਰਿਹਾਇਸ਼ ਦੇ ਬਾਹਰ ਲੱਗੇ ਟੈਂਟਾਂ ਵਿੱਚ ਠਹਿਰੇ ਹੋਏ ਸਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਦੌਰਾਨ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਨੂੰ ਲੰਮੇ ਸਮੇਂ ਬਾਅਦ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜੋ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਨੂੰ ਯਕੀਨੀ ਬਣਾਏਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਮੰਤਰੀ ਅਤੇ ਵਿਧਾਇਕ ਦੁਰਵਿਵਹਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਲ੍ਹ ਭੇਜਿਆ ਜਾਵੇਗਾ।

‘Bhagwant Mann’ ਦਾ ਐਕਸ਼ਨ ਤਿਆਰ! ਖੁੱਲ੍ਹਣੀਆਂ ਬੰਦ ਫਾਇਲਾਂ! ਕਈ ਲੀਡਰਾਂ ਫਸਣਗੇ ਪੁੱਠਾ? | D5 Channel Punjabi

ਕੇਜਰੀਵਾਲ ਨੇ ਅੱਗੇ ਕਿਹਾ ਕਿ ਇਹ ਇੱਕ ਸਥਾਪਿਤ ਤੱਥ ਹੈ ਕਿ ਪੰਜਾਬੀਆਂ ਨੂੰ ਕ੍ਰਾਂਤੀ ਲਿਆਉਣ ਲਈ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਸੱਚਮੁੱਚ ਇੱਕ ਮਹਾਨ ਕ੍ਰਾਂਤੀ ਲਿਆ ਕੇ ਅਜਿਹਾ ਕੀਤਾ ਹੈ। ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਤੁਸੀ ਕਮਾਲ ਕਰ ਦਿੱਤਾ ਹੈ, ਮੈਂ ਪੰਜਾਬ ਨੂੰ ਪਿਆਰ ਕਰਦਾ ਹਾਂ” ਕਿਉਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂ ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੋਵਾਂ ਦਾ ਸਫਾਇਆ ਕਰਨ ਵਰਗਾ ਕੰਮ ਪੰਜਾਬੀਆਂ ਤੋਂ ਇਲਾਵਾ ਕੋਈ ਨਹੀਂ ਕਰ ਸਕਦਾ।

‘Bhagwant Maan’ ਦੀ ਸਰਕਾਰ ਬਣਦਿਆਂ ਸਿੱਖਾਂ ਨੂੰ ਤੋਹਫਾ,ਜੜ੍ਹੋਂ ਪੱਟੇ ਅਕਾਲੀ-ਕਾਂਗਰਸੀ, ਖੁੱਲ੍ਹਣਗੀਆਂ ਬੰਦ ਰਿਪੋਰਟਾਂ

ਕੇਜਰੀਵਾਲ ਨੇ ਦੁਹਰਾਇਆ ਕਿ ਅਸੀਂ ਜਲਦੀ ਹੀ ਭ੍ਰਿਸ਼ਟਾਚਾਰ ਦੀ ਅਲਾਮਤ ਤੋਂ ਮੁਕਤ ਪੰਜਾਬ (ਰੰਗਲਾ ਪੰਜਾਬ) ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਬੇਈਮਾਨ ਅਤੇ ਦਾਗੀ ਸਿਆਸਤਦਾਨਾਂ ਤੋਂ ਛੁਟਕਾਰਾ ਮਿਲੇਗਾ, ਜੋ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ। ਕੇਜਰੀਵਾਲ ਨੇ ਲੋਕਾਂ ਨੂੰ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਮੌਕੇ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਛੋਟੇ ਭਰਾ ਭਗਵੰਤ ਮਾਨ ਹੀ ਨਹੀਂ, ਸਗੋਂ ਸਾਰੇ ਪੰਜਾਬ ਵਾਸੀ ਵੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਹੁਣ ਤੋਂ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ, ਇਸ ਤੋਂ ਇਲਾਵਾ ਸਾਰੀਆਂ ਗਾਰੰਟੀਆਂ/ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

Sukhbir Badal ਦਊ ਪ੍ਰਧਾਨਗੀ ਤੋਂ ਅਸਤੀਫ਼ਾ ? ਚੋਣਾਂ ‘ਚ ਵੱਡੀ ਹਾਰ ਦਾ ਨਿਕਲਿਆ ਇਹ ਨਤੀਜਾ! | D5 Channel Punjabi

ਹਾਲਾਂਕਿ ਉਨ੍ਹਾਂ ਕਿਹਾ ਕਿ ਕੁਝ ਗਰੰਟੀਆਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਲਾਗੂ ਹੋ ਜਾਣਗੀਆਂ ਜਦਕਿ ਬਾਕੀਆਂ ਨੂੰ ਸਮਾਂ ਲੱਗ ਸਕਦਾ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ, ਨਵੇਂ ਚੁਣੇ ਗਏ ਵਿਧਾਇਕ, ਸੀਨੀਅਰ ਆਗੂ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। ਰੋਡ ਸ਼ੋਅ ਦੌਰਾਨ ਉਮੜਿਆ ਜਨ ਸੈਲਾਬ: ਵਿਧਾਨ ਸਭਾ ਚੋਣਾਂ-2022 ਦੌਰਾਨ ਹਾਲ ਹੀ ਵਿੱਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੱਢੇ ਗਏ ਰੋਡ ਸ਼ੋਅ ਦੌਰਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਜਨ ਸੈਲਾਬ ਉਮੜਿਆ।

BIG Breaking : ਬਿਨਾਂ Security ਘਰ ਪਰਤਿਆ Bhagwant Mann, ਸਾਰੇ ਦੇਖ ਰਹਿ ਗਏ ਹੈਰਾਨ, | D5 Channel Punjabi

ਸੜਕਾਂ ਦੇ ਦੋਵੇਂ ਪਾਸੇ ਖੜ੍ਹੇ ਲੋਕ ਫੁੱਲਾਂ ਦੀ ਵਰਖਾ ਕਰ ਰਹੇ ਸਨ ਅਤੇ ਜੋਸ਼ ਨਾਲ ‘ਇਨਕਲਾਬ ਜ਼ਿੰਦਾਬਾਦ, ਭਾਰਤ ਮਾਤਾ ਦੀ ਜੈ ਅਤੇ ਬੋਲੇ ਸੋ ਨਿਹਾਲ…’ ਦੇ ਨਾਅਰੇ ਲਗਾਉਂਦੇ ਹੋਏ ਤਖ਼ਤੀਆਂ, ਝੰਡੇ ਅਤੇ ਤਿਰੰਗੇ ਫੜ ਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੋਵਾਂ ਆਗੂਆਂ ਨੇ ‘ਆਪ’ ਨੂੰ ਇੰਨਾ ਵੱਡਾ ਫਤਵਾ ਦੇ ਕੇ ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਏ ਲਿਖਣ ਵਿਚ ਉਨ੍ਹਾਂ ਦੇ ਭਰਵੇਂ ਸਹਿਯੋਗ ਲਈ ਹੱਥ ਹਿਲਾ ਕੇ ਲੋਕਾਂ ਦਾ ਧੰਨਵਾਦ ਕੀਤਾ। ਦੇਸ਼ ਭਗਤੀ ਦਾ ਗੀਤ ‘ਰੰਗ ਦੇ ਬਸੰਤੀ ਚੋਲਾ’ ਵਜਾਉਂਦੇ ਸਾਊਂਡ ਸਿਸਟਮ ਨਾਲ ਲਗਾਏ ਹੋਏ ਫੁੱਲਾਂ ਨਾਲ ਸਜੇ ਵਾਹਨਾਂ ਦੇ ਕਾਫਲੇ ਦੇ ਰੂਪ ਵਿਚ ਕੱਢੇ ਗਏ ਰੋਡ ਸ਼ੋਅ ਨੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਲੋਕਾਂ ਵਿਚ ਭਾਰੀ ਉਤਸ਼ਾਹ ਭਰਿਆ। ਸਥਾਨਕ ਕਚਹਿਰੀ ਚੌਕ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖੁੱਲ੍ਹੇ ਵਾਹਨ ਵਿੱਚ ਸਵਾਰ ਹੋਏ ਅਤੇ ਇਹ ਰੋਡ ਸ਼ੋਅ 4-ਐੱਸ ਚੌਕ ਵਿਖੇ ਸਮਾਪਤ ਹੋਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button