Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਵੱਲੋਂ ਸੂਬੇ ਦੀ ਪਲੇਠੀ ਫੇਰੀ ‘ਤੇ ਆਏ ਭਾਰਤ ਦੇ ਚੀਫ ਜਸਟਿਸ ਦਾ ਸਵਾਗਤ

ਅੰਮਿ੍ਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਦਾ ਪਵਿੱਤਰ ਨਗਰੀ ਪਹੁੰਚਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿੱਚ ਪਲੇਠੀ ਫੇਰੀ ‘ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ ਜਸਟਿਸ ਅਤੇ ਉਨਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸੇਸ ਤੌਰ ‘ਤੇ ਸਮੁੱਚੀ ਸੂਬਾ ਸਰਕਾਰ ਉਨਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ।

Adani ਦੇ ਗਦਾਮ ‘ਚ ਪਹੁੰਚੇ Kisan, ਛੇੜਤੀ ਕੰਬਣੀ, ਭਖਿਆ ਮਾਹੌਲ | D5 Channel Punjabi

ਉਨਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸਨਰ ਜਲੰਧਰ ਡਵੀਜਨ ਵੀ.ਕੇ.ਮੀਨਾ, ਡਿਪਟੀ ਕਮਿਸਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸਨਰ ਅਰੁਣਪਾਲ ਸਿੰਘ, ਜ਼ਿਲਾ ਤੇ ਸੈਸਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button