Breaking NewsD5 specialNewsPoliticsPress ReleasePunjabTop News

ਭਗਵੰਤ ਮਾਨ ਵੱਲੋਂ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੀੜਤ ਪਰਿਵਾਰ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button