ਭਗਵੰਤ ਮਾਨ ਸਰਕਾਰ ਨੇ ਪਹਿਲੇ ਦਸ ਮਹੀਨਿਆਂ ਵਿੱਚ ਹੀ ਇਤਿਹਾਸਕ ਫੈਸਲੇ ਲਏ – ਜਿੰਪਾ
‘25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ 300 ਯੂਨਿਟ ਮੁਫ਼ਤ ਬਿਜਲੀ ਦੇਣਾ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ’

27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ
ਗਣਤੰਤਰ ਦਿਵਸ ਮੌਕੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ
ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ/ਸੰਗਰੂਰ : ਸਥਾਨਕ ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਸ ਮਹੀਨਿਆਂ ਵਿੱਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਨੂੰ ਤਫ਼ਸੀਲ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ, ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਪ੍ਰਮੁੱਖ ਹਨ । ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਸਫਲਤਾ ਨਾਲ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ।
ਗਵਰਨਰ ਦੇ ਸਮਾਗਮ ‘ਚ ਹੋਇਆ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, D5 Channel Punjabi
ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਮਾਲ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਵਾਸੀਆਂ, ਪੰਜਾਬੀਆਂ ਅਤੇ ਖਾਸ ਤੌਰ ’ਤੇ ਸੰਗਰੂਰ ਵਾਸੀਆਂ ਨੂੰ ਇਸ ਅਹਿਮ ਦਿਹਾੜੇ ਦੀ ਵਧਾਈ ਦਿੱਤੀ। ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਉਨ੍ਹਾਂ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
Navjot Sidhu ਦੇ ਸਾਥੀ Raja Warring ਨੂੰ ਹੋਏ ਸਿੱਧੇ, ਕਾਂਗਰਸ ’ਚ ਪੈ ਗਿਆ ਗਾਹ !ਰਿਹਾਅ ਨਾ ਹੋਣ ਦਾ ਅਸਲ ਸੱਚ!
ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਅਤੇ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਹਰਮਨ ਪਿਆਰੇ ਅਤੇ ਲੋਕ ਹਿਤੈਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਨਾਲ ਸਬੰਧਿਤ ਵਾਸੀਆਂ ਨੂੰ ਸੰਬੋਧਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲ ਸਦਕਾ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਪੰਜਾਬ ਨੂੰ ਖੇਡਾਂ ’ਚ ਮੋਹਰੀ ਸੂਬਾ ਬਨਾਉਣ ਦੇ ਯਤਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਜਿਸ ਵਿਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।
ਨੌਜਵਾਨ DSP ਨੇ ਪਾਈ ਇਲਾਕੇ ’ਚ ਧੱਕ, ਆਹ ਬੰਦਿਆਂ ’ਤੇ ਫੇਰਿਆ ਡੰਡਾ, ਕਰਦੇ ਸੀ ਸ਼ਰੇਆਮ ਗ਼ਲਤ ਕੰਮ | D5 Channel Punjabi
ਆਪਣੇ ਮਹਿਕਮੇ ਮਾਲ ਵਿਭਾਗ ਬਾਰੇ ਜਿੰਪਾ ਨੇ ਦੱਸਿਆ ਕਿ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਕ ਵੈੰਬਸਾਈਟ ਸ਼ੁਰੂ ਕੀਤੀ ਹੈ ਜਿਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ ਅਤੇ ਜ਼ਮੀਨ ਦੀ ਖਰੀਦ ਫਰੋਖਤ ਵਿਚ ਆਸਾਨੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ 1090 ਨਵੇਂ ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਹੋਰ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਾਲ ਵਿਭਾਗ ਵਿਚ ਵੱਡੇ ਪੱਧਰ ’ਤੇ ਲੋਕ ਪੱਖੀ ਸੁਧਾਰ ਲਾਗੂ ਕੀਤੇ ਜਾਣਗੇ ਅਤੇ ਇਸ ਪਾਸੇ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਯਤਨ ਕਰ ਰਹੇ ਹਨ।
DJ ’ਤੇ ਭੰਗੜਾ ਪਾਉਣ ਨੂੰ ਲੈਕੇ ਚੱਲੇ ਇੱਟਾਂ ਰੋੜੇ, ਨਾਲੇ ਮੁੰਡੇ ਦੇ ਚਾਚੇ ਨੇ ਕਰਤੀ ਪੁੱਠੀ ਹਰਕਤ, ਡਰੇ ਗੁਆਂਢੀਆਂ
ਸੂਬਾ ਸਰਕਾਰ ਦੇ ਇੱਕ ਹੋਰ ਦੂਰ-ਅੰਦੇਸ਼ੀ ਕਦਮ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਜ਼ਰੂਰੀ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਆਪਣੇ ਸੰਬੋਧਨ ਦੇ ਸ਼ੁਰੂਆਤ ਵਿੱਚ ਸ੍ਰੀ ਜਿੰਪਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਨਵੇਂ ਜੰਮੇ ਬੱਚੇ ਨੂੰ ਦੇਖ ਡਾਕਟਰਾਂ ਦਾ ਬਦਲਿਆ ਮਨ, ਕੀਤਾ ਗਾਇਬ! ਰੋਦੀਂ ਮਾਂ ਨੇ ਕੀਤਾ ਖ਼ੁਲਾਸਾ | D5 Channel Punjabi
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਜਿੰਪਾ ਨੇ ਪੁਲਿਸ ਲਾਈਨ ਵਿਖੇ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ।
ਕੇਂਦਰੀ ਮੰਤਰੀ ਨੇ ਕੀਤੇ ਦਸਖ਼ਤ, ਜਥੇਦਾਰ ਦਾ ਐਲਾਨ, Bandi Singh ਦੀ Rehai ਪੱਕੀ! Navjot Sidhu ਨੂੰ ਵੱਡਾ ਝਟਕਾ
ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਐਸ ਐਸ ਪੀ ਸ੍ਰੀ ਸੁਰੇਂਦਰ ਲਾਂਬਾ ਵੱਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।
80 ਸਾਲਾ ਬਜ਼ੁਰਗ ਸਾਂਭੀ ਬੈਠਾ 1947 ਵਾਲਾ ਕੰਮ, ਇਕ ਵਾਰ ਲੈ ਕੇ ਭੁੱਲ ਜਾਓਗੇ | D5 Channel Punjabi
ਇਸ ਮੌਕੇ ਸ਼੍ਰੀ ਬ੍ਰਮ ਸ਼ੰਕਰ ਸ਼ਰਮਾ ਦੇ ਧਰਮਪਤਨੀ ਵਿਭਾ ਸ਼ਰਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਹਲਕਾ ਲਹਿਰਾ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਸੁਰੇਂਦਰ ਲਾਂਬਾ, ਮੋਰੀਸ਼ਸ ਦੀ ਹਾਈ ਕਮਿਸ਼ਨਰ ਮੈਰੀ ਕਲੇਅਰ ਜੇ. ਮੌਂਟੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਸਹਾਇਕ ਐਡਵੋਕੇਟ ਜਨਰਲ ਰਵਿੰਦਰ ਸਿੰਘ, ਐਡਵੋਕੇਟ ਦਲਜੀਤ ਸਿੰਘ, ਸਰਬਜੀਤ ਸਿੰਘ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਸੁਨੀਲ ਚੱਢਾ, ਏ.ਡੀ.ਸੀ. (ਜ) ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜੁਡੀਸ਼ੀਅਲ, ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ‘ਚ ਪਤਵੰਤੇ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.