Press ReleasePunjabTop News

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ

ਡਾ ਬਲਜੀਤ ਕੌਰ ਨੇ ਨਗਰ ਕੌਂਸਲ ਮਲੋਟ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਦਿੱਤੇ ਛੇ ਟਿੱਪਰ ਨੂੰ ਹਰੀ ਝੰਡੀ ਨਾਲ ਕੀਤਾ ਰਵਾਨਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ। ਇਸ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਾਅ ਲਈ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ। ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਨੇ ਸ਼ਹਿਰ ਦੀ ਸਫਾਈ ਲਈ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਟਿੱਪਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ CM ਮਾਨ, SGPC ਨੇੇ ਕੀਤਾ ‘ਵੀਰ ਬਾਲ ਦਿਵਸ’ ਨਾਮ ਦਾ ਵਿਰੋਧ

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਨਗਰ ਕੌਂਸਲ ਨੂੰ ਸ਼ਹਿਰ ਦੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰੀਕੇ ਨਾਲ ਨਿਪਟਾਰੇ ਲਈ ਛੇ ਟਿੱਪਰ ਦਿੱਤੇ ਗਏ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਵਡਮੁੱਲਾ ਯੋਗਦਾਨ ਜਰੂਰ ਪਾਉਣ ਤਾਂ ਜੋ ਬਿਮਾਰੀਆ ਤੋਂ ਬਚਿਆ ਜਾ ਸਕੇ। ਘਰਾਂ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਅਲੱਗ ਅਲੱਗ ਰੱਖਿਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button