ਤਰਨਤਾਰਨ ਦੇ ਸਦਰ ਥਾਣੇ ਵਿੱਚ ਬਾਬਾ ਬਕਾਲਾ ਤੋਂ ‘AAP ਵਿਧਾਇਕ ਵਿਧਾਇਕ ਦਲਬੀਰ ਸਿੰਘ ਟੌਂਗ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਵਿਧਾਇਕ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਵਿਧਾਇਕ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ। ਵਿਧਾਇਕ ਦਲਬੀਰ ਸਿੰਘ ਟੌਂਗ ਨੇ 2020 ਵਿੱਚ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਤਰਨਤਾਰਨ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ।ਉਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਲਾਲਜੀਤ ਸਿੰਘ ਭੁੱਲਰ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੌਂਗ ਸਮੇਤ ਕਈ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਹੋਰ ਮੰਤਰੀ ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਇਸ ਕੜੀ ਵਿੱਚ ਵਿਧਾਇਕ ਦਲਬੀਰ ਸਿੰਘ ਟੌਂਗ ਅਜੇ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅਦਾਲਤ ਵੱਲੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.