PunjabTop News

ਭਲਕੇ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ।

ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button