Breaking NewsD5 specialIndiaNewsTop News

ਭਲਕੇ ਸ਼ਾਮ ਹੋਵੇਗਾ Bipin Rawat ਦਾ ਅੰਤਿਮ ਸਸਕਾਰ

ਨਵੀਂ ਦਿੱਲੀ: ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ Bipin Rawat ਦੀ ਤਾਮਿਲਨਾਡੂ ਦੇ ਨੀਲਗਿਰੀ ਦੇ ਕੁਨੂਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਹੋਏ ਗਰੁੱਪ Captain Varun Singh ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਦੇ ਨਾਲ-ਨਾਲ ਦੇਸ਼ ਦੇ ਚੋਟੀ ਦੇ ਨੇਤਾਵਾਂ ਅਤੇ ਸਾਬਕਾ ਫੌਜੀ ਅਧਿਕਾਰੀਆਂ ਨੇ ਜਨਰਲ Rawat ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਕਿ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗਵਾਈ।

http://ਮੰਨ ਗਿਆ ਮੋਦੀ, ਕਿਸਾਨਾਂ ਲਈ ਵੱਡੀ ਖੁਸ਼ਖਬਰੀ || D5 Channel Punjabi

Bipin Rawat ਉਨ੍ਹਾਂ ਦੀ ਪਤਨੀ ਸਮੇਤ ਹੈਲੀਕਾਪਟਰ ਹਾਦਸੇ ਦੇ ਪੀੜਤਾਂ ਦੀਆਂ ਮ੍ਰਿਤਕ ਦੇਹਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ ਵਿੱਚ ਰੱਖਿਆ ਗਿਆ। ਲਾਸ਼ਾਂ ਨੂੰ ਅੱਜ ਕੁਨੂਰ ਸਥਿਤ ਮਦਰਾਸ ਰੈਜੀਮੈਂਟਲ ਸੈਂਟਰ ਅਤੇ ਫਿਰ ਨਵੀਂ ਦਿੱਲੀ ਲਿਜਾਇਆ ਜਾਵੇਗਾ। ਸੀਡੀਐਸ ਜਨਰਲ Bipin Rawat ਅਤੇ ਉਨ੍ਹਾਂ ਦੀ ਪਤਨੀ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਦਿੱਲੀ ਛਾਉਣੀ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਭਲਕੇ ਸ਼ਾਮ ਤੱਕ ਫੌਜੀ ਜਹਾਜ਼ ਰਾਹੀਂ ਰਾਸ਼ਟਰੀ ਰਾਜਧਾਨੀ ਪਹੁੰਚਣ ਦੀ ਉਮੀਦ ਹੈ। ਲਾਸ਼ਾਂ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਘਰ ਲਿਆਂਦੀਆਂ ਜਾਣਗੀਆਂ ਅਤੇ ਲੋਕਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਰਧਾਂਜਲੀ ਦੇਣ ਦੀ ਇਜਾਜ਼ਤ ਦਿੱਤੀ ਜਾਵੇਗੀ, ਇਸ ਤੋਂ ਬਾਅਦ ਦਿੱਲੀ ਛਾਉਣੀ ਦੇ ਕਾਮਰਾਜ ਮਾਰਗ ਤੋਂ ਬੇਰਾਰ ਸਕੁਏਅਰ ਸ਼ਮਸ਼ਾਨਘਾਟ ਤੱਕ ਅੰਤਿਮ ਸੰਸਕਾਰ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button