ਭਲਕੇ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਇਸ ਗੱਲ ਦਾ ਦਆਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਇਸ ਵਾਰ ਸਾਰੇ ਪੋਲਿੰਗ ਬੂਥਾਂ ਨੂੰ ਵਾਇਰਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੀਆਂ ਪੋਲਿੰਗ ਪਾਰਟੀਆਂ ਨੂੰ total poling stations ਨਾਲ ਜੋੜਿਆ ਗਿਆ ਹੈ। ਜਿਸ ਨਾਲ ਉਹਨਾਂ ਦੀ ਮੂਵਮਿੰਟ ਤੇ ਨਜ਼ਰ ਰੱਖੀ ਜਾ ਸਕੇਗੀ।
ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਬਿਨਾਂ ਕਿਸੇ ਡਰ ਤੋਂ ਕਰਵਾਉਣ ਲਈ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਡਿਜੀਟਲ ਲੈਣ ਦੇਣ ਤੇ ਵੀ ਚੋਣ ਕਮਿਸ਼ਨ ਵਿਸੇਸ਼ ਨਜ਼ਰ ਰੱਖ ਰਿਹਾ ਹੈ। ਕਿਉਂਕਿ ਚੋਣ ਕਮਿਸ਼ਨ ਨੇ 50 ਹਜ਼ਾਰ ਤੋਂ ਜ਼ਿਆਦਾ ਨਗਦੀ ਇੱਕ ਥਾਂ ਤੋਂ ਦੂਜੀ ਥਾਂ ਲੈਕੇ ਜਾਣ ਤੇ ਪਾਬੰਧੀ ਲਗਾਈ ਗਈ ਹੈ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸਦੀ ਨਗਦੀ ਨੂੰ ਚੋਣ ਕਮਿਸ਼ਨ ਵੱਲੋਂ ਜਬਤ ਕਰ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.