ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਸ ਦੌਰਾਨ ਚੋਣ ਨਤੀਜੇ ਸਭ ਤੋਂ ਪਹਿਲਾਂ ਵੀਆਈਪੀ ਸੀਟ ਗਿੱਦੜਬਾਹਾ ਤੋਂ ਆਉਣ ਦੀ ਸੰਭਾਵਨਾ ਹੈ। ਇੱਥੇ 13 ਗੇੜਾਂ ਵਿੱਚ ਗਿਣਤੀ ਪੂਰੀ ਹੋਵੇਗੀ। ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ ਭਾਜਪਾ ਦੇ ਉਮੀਦਵਾਰ ਹਨ, ਜਦਕਿ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਸਾਬਕਾ ਅਕਾਲੀ ਆਗੂ ਹਰਦੀਪ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।
ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਾਰੀ ਪ੍ਰਕਿਰਿਆ ‘ਤੇ ਚੋਣ ਕਮਿਸ਼ਨ ਵੱਲੋਂ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਤਿੰਨ ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣਗੇ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਹੋਵੇਗੀ।ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ। ਇੱਥੇ 18 ਗੇੜਾਂ ਵਿੱਚ ਗਿਣਤੀ ਮੁਕੰਮਲ ਹੋਵੇਗੀ, ਜਦਕਿ ਚੱਬੇਵਾਲ (ਐਸ.ਸੀ.) ਦੀ ਗਿਣਤੀ ਰਿਆਤ ਅਤੇ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਹੋਵੇਗੀ। 15 ਗੇੜਾਂ ਵਿੱਚ ਗਿਣਤੀ ਹੋਵੇਗੀ। ਬਰਨਾਲਾ ਵਿਧਾਨ ਸਭਾ ਹਲਕੇ ਲਈ 16 ਗੇੜਾਂ ਵਿੱਚ ਐਸਡੀ ਕਾਲਜ ਬਰਨਾਲਾ ਵਿੱਚ ਗਿਣਤੀ ਹੋਵੇਗੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.