PunjabTop News

ਭਾਈ ਅੰਮ੍ਰਿਤਪਾਲ ਸਿੰਘ ਦੀ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਹੋਵੇਗੀ ਅਜਨਾਲਾ ਅਦਾਲਤ ‘ਚ ਪੇਸ਼ੀ

ਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ ਉਨ੍ਹਾਂ ਦੀ ਅਜਨਾਲਾ ਹਮਲੇ ਮਾਮਲੇ ਵਿਚ ਰਸਮੀ ਤੌਰ ’ਤੇ ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ੀ ਹੋਵੇਗੀ I ਹਾਲਾਂਕਿ ਐਨ.ਐਸ.ਏ. ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਇਕ ਵਾਰ ਡਿਬਰੂਗੜ੍ਹ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇਗਾ ਤੇ ਤੁਰੰਤ ਪੁਲਿਸ ਵਲੋਂ ਉਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਵੀ ਮੰਗਿਆ ਜਾਵੇਗਾ। ਉਧਰ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਕੇਸਾਂ ਦੀ ਕਾਨੂੰਨੀ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਡਵੋਕੇਟ ਹਰਪਾਲ ਸਿੰਘ ਖਾਰਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਰਿਤੂਰਾਜ ਸਿੰਘ ਸੰਧੂ ਵੀ ਅਜਨਾਲਾ ਅਦਾਲਤ ਵਿਚ ਮੌਜੂਦ ਰਹਿਣਗੇ I

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button