
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਕਸਟੋਡੀਅਲ ਪੈਰੋਲ ਅਤੇ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਨੂੰ ਆਪਣੀ ਲੀਗਲ ਟੀਮ ਵੱਲੋਂ ਕੋਈ ਨਵੀਂ ਅਪਡੇਟ ਨਹੀਂ ਮਿਲੀ। ਪਰਿਵਾਰ ਵੱਲੋਂ 14 ਨਵੰਬਰ ਦੀ ਬਜਾਏ 17 ਨਵੰਬਰ ਨੂੰ ਅੰਤਿਮ ਸਸਕਾਰ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਇਸ ਸਬੰਧੀ ਅੰਤਿਮ ਫੈਸਲਾ ਅਦਾਲਤ ਦੇ ਅਧਿਕਾਰਤ ਹੁਕਮਾਂ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਦੱਸਿਆ ਕਿ ਅਜੇ ਤੱਕ ਉਨ੍ਹਾਂ ਦੀ ਲੀਗਲ ਟੀਮ ਵੱਲੋਂ ਨਾ ਤਾਂ ਕੋਈ ਫੋਨ ਆਇਆ ਹੈ ਅਤੇ ਨਾ ਹੀ ਮਾਮਲੇ ਸਬੰਧੀ ਕੋਈ ਨਵੀਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਐਲਾਨ ਹੋਇਆ ਸੀ, ਉਸ ਸਮੇਂ ਵੀ ਲੀਗਲ ਟੀਮ ਦਾ ਮੰਨਣਾ ਸੀ ਕਿ ਪਰਿਵਾਰ ਨੂੰ ਪ੍ਰਬੰਧਕੀ ਤਿਆਰੀਆਂ ਲਈ ਇੱਕ-ਦੋ ਦਿਨ ਦਾ ਵਾਧੂ ਸਮਾਂ ਮਿਲਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਮੁਤਾਬਕ, ਸਰਕਾਰੀ ਵਕੀਲ ਵੀ 14 ਨਵੰਬਰ ਦੀ ਤਰੀਕ ਨੂੰ ਬਦਲ ਕੇ 17 ਨਵੰਬਰ ਕਰਨ ਦੀ ਗੱਲ ਨਾਲ ਸਹਿਮਤ ਸਨ। ਪਰ ਅਜੇ ਤੱਕ ਅਦਾਲਤ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਲੀਗਲ ਟੀਮ ਇਸ ਸਮੇਂ ਅਦਾਲਤ ਵਿੱਚ ਮੌਜੂਦ ਹੈ ਅਤੇ ਜਿਵੇਂ ਹੀ ਕੋਈ ਨਵਾਂ ਆਰਡਰ ਜਾਂ ਜਾਣਕਾਰੀ ਸਾਹਮਣੇ ਆਵੇਗੀ, ਉਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਅਜੇ ਤੱਕ ਕਿਸੇ ਨੁਮਾਇੰਦੇ ਨੇ ਪਰਿਵਾਰ ਨਾਲ ਕੋਈ ਰਸਮੀ ਗੱਲਬਾਤ ਨਹੀਂ ਕੀਤ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




