
ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਜਿਥੇ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਵਾਰਾ ਨੂੰ ਇਸੇ ਮਹੀਨੇ 3 ਦਿਨ ਦੀ ਪੈਰੋਲ ਆਫ਼ਰ ਕੀਤੀ ਗਈ ਸੀ ਪਰ ਉਸ ਨੇ ਇਹ ਪੈਰੋਲ ਨਾਮਨਜ਼ੂਰ ਕਰ ਦਿੱਤੀ। ਕੌਮੀ ਇਨਸਾਫ ਮੋਰਚੇ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਪ੍ਰਦਰਸ਼ਨ ਕੀਤਾ ਗਿਆ ਸੀ ਉਥੇ ਹੀ 21 ਅਗਸਤ ਨੂੰ ਵੀ 7 ਘੰਟਿਆਂ ਪੰਜਾਬ ਬੰਦ ਕੀਤਾ ਗਿਆ ਸੀ। ਤਾਜ਼ਾਖ਼ਬਰਾਂ ਦੀ ਸਬਸਕ੍ਰਿਪਸ਼ਨ ਪ੍ਰਾਪਤ ਕਰਨਾ
ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਹਵਾਰਾ ਨੂੰ 13 ਅਗਸਤ ਨੂੰ ਕੇਂਦਰ ਸਰਕਾਰ ਨੇ 3 ਦਿਨ ਦੀ ਪੈਰੋਲ ਦੀ ਆਫਰ ਕੀਤੀ ਸੀ। ਇਸ ਦੌਰਾਨ ਉਸ ਨੂੰ ਦਿੱਲੀ ਦੇ ਹਸਪਤਾਲ ‘ਚ ਰਹਿਣ ਦੀ ਆਫ਼ਰ ਦਿੱਤੀ ਗਈ ਸੀ। ਉਸ ਵੇਲੇ ਹਵਾਰਾ ਦੀ ਮਾਤਾ ਨੂੰ ਦਿੱਲੀ ਦੇ ਹਸਪਤਾਲ ‘ਚ ਸ਼ਿਫਟ ਕਰਨ ਦਾ ਵਿਚਾਰ ਬਣ ਰਿਹਾ ਸੀ ਪਰ ਹਵਾਰਾ ਨੇ ਕੇਂਦਰ ਦੀ ਆਫ਼ਰ ਨੂੰ ਨਾਮਨਜ਼ੂਰ ਕਰ ਦਿੱਤਾ ਸੀ।
ਦਿੱਲੀ ਜੇਲ੍ਹ ਵਿਭਾਗ ਵੱਲੋਂ ਵੀ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹਵਾਰਾ ਨੇ ਰਾਹਤ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ ਤੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਰੈਗੂਲਰ ਪੈਰੋਲ ਦੀ ਮੰਗ ਕੀਤੀ।ਹਵਾਰਾ ਨੂੰ 1995 ਨੂੰ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਦੇ ਐਂਟਰੀ ਗੇਟ ਨਾਲ ਜੁੜੇ ਧਮਾਕੇ ਦੇ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਹਵਾਰਾ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਬਾਅਦ ਵਿਚ ਹਾਈਕੋਰਟ ਨੇ ਸਜ਼ਾ ਘੱਟ ਕਰ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




