NewsBreaking NewsD5 specialPunjab

ਭਾਈ ਢੱਡਰੀਆਂ ਵਾਲਿਆਂ ਨੂੰ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ? (ਵੀਡੀਓ)

ਪਟਿਆਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੋਂ ਬਾਅਦ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਭਾਈ ਰਣਜੀਤ ਸਿੰਘ ਨੇ ਪਹਿਲੀ ਵਾਰ ਡੀ-5 ਚੈਨਲ ਪੰਜਾਬੀ ਤੇ ਆਪਣੀ ਵਧੀ ਸੁਰੱਖਿਆ ਬਾਰੇ ਖੁਲਾਸੇ ਕੀਤੇ ਨੇ, ਡੀ-5ਚੈਨਲ ਪੰਜਾਬੀ ਨਾਲ ਕੀਤੀ ਖਾਸ ਗੱਲਬਾਤ ਦੌਰਾਨ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ 3 ਸਾਲ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਹੀ ਨਹੀਂ ਕਈ ਥਾਈਂ ਉਨ੍ਹਾਂ ਦੇ ਦੀਵਾਨ ਤੱਕ ਰੱਦ ਕਰਵਾ ਦਿੱਤੇ ਗਏ, ਜਿਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਵੱਲੋਂ ਹਾਈਕੋਰਟ ਵਿੱਚ ਅਰਜ਼ੀ ਪਾ ਕੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਗਈ ਸੀ।

Read Also ਮੁਤਵਾਜ਼ੀ ਜਥੇਦਾਰਾਂ ਨੂੰ ਨਹੀਂ ਹਜ਼ਮ ਹੋਣਾ ਭਾਈ ਢੱਡਰੀਆਂ ਵਾਲਿਆਂ ਦਾ ਇਹ ਬਿਆਨ (ਵੀਡੀਓ)

ਹਾਈਕੋਰਟ ਦੇ ਹੁਕਮਾਂ ਮੁਤਾਬਕ ਭਾਈ ਰਣਜੀਤ ਸਿੰਘ ਦੀ ਸੁਰੱਖਿਆ ਲਈ 27 ਮੁਲਾਜ਼ਮ ਵਧਾਉਣ ਦੇ ਹੁਕਮ ਸੁਣਾਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗਾਰਡ ਕਰਨ ਲਈ ਇੱਕ ਐਸਕੋਰਟ ਗੱਡੀ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਕਰੀਬ 3 ਸਾਲ ਪਹਿਲਾਂ ਲੁਧਿਆਣਾ ਦੇ ਪਿੰਡ ਈਸੇਵਾਲ ‘ਚ ਦੀਵਾਨ ਲਾਉਣ ਜਾ ਰਹੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨ ਲੇਵਾ ਹਮਲਾ ਹੋਇਆ। ਜਿਸ ਵਿੱਚ ਉਨ੍ਹਾਂ ਦੇ ਸਮਰਥਕ ਭਾਈ ਭੁਪਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਸੀ, ਇਸ ਤੋਂ ਬਾਅਦ ਲਗਾਤਾਰ ਭਾਈ ਰਣਜੀਤ ਸਿੰਘ ਅਤੇ ਦਮਦਮੀ ਟਕਸਾਲ ਵਿਚਾਲੇ ਵਾਦ-ਵਿਵਾਦ ਚਲਦਾ ਆ ਰਿਹਾ ਹੈ।

https://youtu.be/O10PhPWyBtk

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button