Breaking NewsD5 specialIndiaNewsPoliticsPunjab

ਭਾਈ ਧਿਆਨ ਸਿੰਘ ਮੰਡ ਦਾ ਬਰਗਾੜੀ ਮੋਰਚੇ ਬਾਰੇ ਵੱਡਾ ਐਲਾਨ, ਮੁੱਖ ਮੰਤਰੀ ਨੂੰ ਸਿੱਧੇ-ਸਿੱਧੇ ਸ਼ਬਦਾਂ ‘ਚ ਸੁਣਾਇਆ ਫ਼ੈਸਲਾ (ਵੀਡੀਓ)

ਚੰਡੀਗੜ੍ਹ : ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵੱਲੋਂ ਚੰਡੀਗੜ੍ਹ ‘ਚ ਗੁਰਦੁਆਰਾ ਸ਼ਾਹਪੁਰ ਸਾਹਿਬ ਵਿਖੇ ਪੰਥਕ ਇਕੱਠ ਕੀਤਾ ਗਿਆ। ਇਕੱਠ ‘ਚ ਇਕੱਤਰ ਸਿੱਖ ਜਥੇਬੰਦੀਆਂ ਵੱਲੋਂ ਮਤੇ ਪਾਸ ਕਰ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੀ ਇੱਕ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁਤਵਾਜ਼ੀ ਜਥੇਦਾਰਾਂ ਵੱਲੋਂ ਬੇਅਦਬੀ ਮਾਮਲਿਆਂ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਵੀ ਕੇਸ ਚਲਾਏ ਜਾਣ ਦੀ ਮੰਗ ਕੀਤੀ ਗਈ ਹੈ।

Read Also ਧਿਆਨ ਸਿੰਘ ਮੰਡ ਨੇ ਦਿੱਤੀ ਮੋਤੀ ਮਹਿਲ ਘੇਰਨ ਦੀ ਧਮਕੀ

ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਮੰਗਾਂ ਮੰਨਣ ਲਈ 15 ਫਰਬਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬਰਗਾੜੀ ਇਨਸਾਫ਼ ਮੋਰਚਾ ਦੀ ਕਮਾਨ ਸੰਭਲਦਿਆਂ ਪਹਿਲਾਂ ਲਏ ਗਏ ਸਾਰੇ ਫੈਸਲੇ ਰੱਦ ਕਰ ਦਿੱਤੇ ਗਏ ਸਨ। ਇਨ੍ਹਾਂ ਫੈਸਲਿਆਂ ‘ਚ ਲੋਕ ਸਭਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਣਾ ਵੀ ਸ਼ਾਮਲ ਸੀ। ਇਸ ਮਗਰੋਂ ਹਵਾਰਾ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਨੇ 27 ਜਨਵਰੀ ਯਾਨੀ ਐਤਵਾਰ ਨੂੰ ਚੰਡੀਗੜ੍ਹ ਵਿੱਚ ਇਕੱਠ ਸੱਦਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button