ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਭਾਈ ਨਰਾਇਣ ਸਿੰਘ ਚੌੜਾ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਭਾਈ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਮਾਫੀਨਾਮਾ ਪੱਤਰ ਭੇਜਿਆ ਗਿਆ ਹੈ।
ਮਾਫੀਨਾਮਾ ਪੱਤਰ ਉਪਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਸੂਬੇ ਦੇ ਬਾਰਡਰ ਤੇ ਬੈਠ ਕੇ ਆਪਣੇ ਹੱਕੀ ਮੰਗਾਂ ਮਨਵਾਉਣ ਦੀ ਕੇਂਦਰ ਸਰਕਾਰ ਤੇ ਦਬਾਅ ਪਾ ਰਹੇ ਹਨ ਲੇਕਿਨ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਸੁਣ ਰਹੀ।
ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਬਾਰਡਰ ਤੇ ਬੈਠ ਕੇ ਹੱਕ ਮੰਗਣੇ ਪੈਣ ਇਸ ਤੋਂ ਸ਼ਰਮ ਦੀ ਗੱਲ ਸਰਕਾਰ ਲਈ ਨਹੀਂ ਹੋ ਸਕਦੀ । ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਪਰ ਚੱਲ ਰਹੇ ਜਾਂਚ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਪੜਤਾਲ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.