ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਵਿਅਕਤੀ ‘ਤੇ ਸਰਕਾਰ ਦੀ ਵੱਡੀ ਕਾਰਵਾਈ
ਅੰਮ੍ਰਿਤਸਰ : ਪਦਮਸ਼੍ਰੀ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ‘ਚ ਰੁਕਾਵਟ ਪੈਦਾ ਕਰਨ ਵਾਲੇ ਮਾਸਟਰ ਹਰਪਾਲ ਸਿੰਘ ਨੂੰ ਸਿੱਖਿਆ ਵਿਭਾਗ ਨੇ ਵੱਡਾ ਝਟਕਾ ਦਿੰਦਿਆਂ ਸਸਪੈਂਡ ਕਰ ਦਿੱਤਾ ਹੈ। ਦਰਅਸਲ ਮਾਸਟਰ ਹਰਪਾਲ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਸ਼ਹਿਜਾਦਾ ਬਲਾਕ ਮਜੀਠਾ ਟੂ ‘ਚ ਹੈੱਡ ਟੀਚਰ ਦੇ ਅਹੁਦੇ ‘ਤੇ ਕੰਮ ਕਰ ਰਿਹਾ ਸੀ। ਪਦਮਸ਼੍ਰੀ ਨਿਰਮਲ ਸਿੰਘ ਖ਼ਾਲਸਾ ਕੋਰੋਨਾ ਵਾਇਰਸ ਨਾਲ ਪੀੜਤ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।
ਭਾਈ ਨਿਰਮਲ ਸਿੰਘ ਖਾਲਸਾ ਦੇ ਸਸਕਾਰ ਦਾ ਵਿਰੋਧ ਕਰਨ ਵਾਲੇ ਵਿਅਕਤੀ ‘ਤੇ ਸਰਕਾਰ ਦੀ ਵੱਡੀ ਕਾਰਵਾਈ
ਮੌਤ ਤੋਂ ਬਾਅਦ ਉਨ੍ਹਾਂ ਦੀ ਦੇਹ ਦਾ ਵੇਰਕਾ ਦੇ ਸ਼ਮਸ਼ਾਨਘਾਟ ‘ਚ ਸਸਕਾਰ ਕੀਤਾ ਜਾਣਾ ਸੀ ਪਰ ਮਾਸਟਰ ਹਰਪਾਲ ਨੇ ਕਥਿਤ ਤੌਰ ‘ਤੇ ਸਥਾਨਕ ਲੋਕਾਂ ਨਾਲ ਇਸ ਥਾਂ ‘ਤੇ ਸਸਕਾਰ ਦਾ ਵਿਰੋਧ ਕੀਤਾ ਸੀ। ਇਸ ਮਗਰੋਂ ਨਿਰਮਲ ਸਿੰਘ ਦਾ ਸਸਕਾਰ ਫ਼ਤਹਿਗੜ੍ਹ ਸ਼ੁੱਕਰ ਚੱਕ ਦੇ ਨਜ਼ਦੀਕ ਕੀਤਾ ਗਿਆ ਸੀ ਪਰ ਲਗਾਤਾਰ ਮਾਸਟਰ ਹਰਪਾਲ ਸਿੰਘ ਦੀ ਲੋਕਾਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਸੀ ਅਤੇ ਹੁਣ ਸਿੱਖਿਆ ਵਿਭਾਗ ਨੇ ਵੀ ਮਾਸਟਰ ਹਰਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆ ਸਸਪੈਂਡ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.