Breaking NewsD5 specialNewsPress ReleasePunjab

ਭਾਈ ਰਣਜੀਤ ਸਿੰਘ ਸ਼੍ਰੋਮਣੀ ਕਮੇਟੀ ਬਾਰੇ ਝੂਠੀ ਬਿਆਨਬਾਜੀ ਨਾ ਕਰਨ : ਸ਼੍ਰੋਮਣੀ ਕਮੇਟੀ ਅਹੁਦੇਦਾਰ

ਕਿਹਾ ਮੀਰੀ ਪੀਰੀ ਮੈਡੀਕਲ ਕਾਲਜ ਟ੍ਰਸਟ ਲੀਜ ਤੇ ਦੇਣ ਦਾ ਬਿਆਨ ਸਚਾਈ ਤੋਂ ਦੂਰ

ਅੰਮ੍ਰਿਤਸਰ :  ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟ੍ਰਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਤੱਥਹੀਣ ਬਿਆਨਬਾਜੀ ਦਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਨੇਕਾਂ ਟ੍ਰਸਟ ਚਲਾਉਂਦੀ ਹੈ ਅਤੇ ਅਜਿਹੇ ਹੀ ਇਕ ਟ੍ਰਸਟ ਤਹਿਤ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚਲਾਇਆ ਜਾ ਰਿਹਾ ਹੈ।

BIG NEWS ਈਦ ਮੌਕੇ ਮੁੱਖ ਮੰਤਰੀ ਕੈਪਟਨ ਦਾ ਵੱਡਾ ਤੋਹਫਾ ! ਖੁਸ਼ ਹੋਏ ਪੰਜਾਬ ਵਾਸੀ !

ਇਹ ਟ੍ਰਸਟ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹੈ ਅਤੇ ਇਸ ਨੂੰ ਲੀਜ ਤੇ ਦੇਣ ਦਾ ਭਾਈ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕੋਰਾ ਝੂਠ ਹੈ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਿੱਖ ਸੰਸਥਾ ਤੇ ਝੂਠੇ ਇਲਜਾਮ ਲਗਾਉਣ ਦਾ ਪ੍ਰਾਪੇਗੰਡਾ ਨਾ ਕਰਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਖ਼ਾਲਸਾ ਪੰਥ ਦੀ ਅਮਾਨਤ ਹੈ ਅਤੇ ਇਸ ਦੇ ਟ੍ਰਸਟਾਂ ਦੇ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਹੀ ਨਾਮਜਦ ਕੀਤੇ ਜਾਂਦੇ ਹਨ। ਉਨ੍ਹਾਂ ਆਖਿਆ ਕਿ ਭਾਈ ਰਣਜੀਤ ਸਿੰਘ ਨੇ ਮੀਰੀ ਪੀਰੀ ਟ੍ਰਸਟ ਨੂੰ ਲੀਜ ਤੇ ਦੇਣ ਦੀ ਗੱਲ ਬਿਨਾ ਤਰਕ ਦੇ ਹੀ ਆਖੀ ਹੈ ਅਤੇ ਉਸ ਨੂੰ ਅਜਿਹੀਆਂ ਝੂਠੀਆਂ ਗੱਲਾਂ ਦਾ ਪ੍ਰਚਾਰ ਸੰਗਤ ਵਿਚ ਨਹੀਂ ਕਰਨਾ ਚਾਹੀਦਾ।

BIG BREAKING ਹੁਣੇ-ਹੁਣੇ ਆਈ ਮਾੜੀ ਖ਼ਬਰ, ਨਹੀਂ ਰਹੇ ਸਾਬਕਾ ਵਿਧਾਇਕ ਜਰਨੈਲ ਸਿੰਘ

ਇਕ ਸਾਬਕਾ ਜਥੇਦਾਰ ਦੀ ਹੈਸੀਅਤ ਵਿਚ ਉਸ ਨੂੰ ਬੇਤੁਕੀਆਂ ਗੱਲਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ। ਸ਼੍ਰੋਮਣੀ ਕਮੇਟੀ ਆਗੂਆਂ ਨੇ ਕਿਹਾ ਕਿ ਸੰਗਤ ਚੰਗੀ ਤਰ੍ਹਾਂ ਸਮਝਦੀ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਦਾਇਰੇ ਵਿਚ ਰਹਿ ਕੇ ਨਿਯਮਾਂ ਅਨੁਸਾਰ ਸੇਵਾ ਨਿਭਾ ਰਹੀ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹੀ ਕਾਰਜ ਕਰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀ ਝੂਠੀ ਬਿਆਨਬਾਜੀ ਤੋਂ ਸੁਚੇਤ ਕਰਦਿਆਂ ਭਾਈ ਰਣਜੀਤ ਸਿੰਘ ਨੂੰ ਫੋਕੀ ਸ਼ੋਹਰਤ ਅਤੇ ਰਾਜਸੀ ਲਾਹਾ ਲੈਣ ਲਈ ਘਟੀਆ ਹੱਥਕੰਡੇ ਨਾ ਅਪਨਾਉਣ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button