PunjabTop News

ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼, ਕਾਲ ਕੋਠੜੀ,ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ :- ਜਥੇ ਗੜਗੱਜ

ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ 7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀਕਲਾ ਵਿਚ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button