Breaking NewsD5 specialNewsPunjab

ਭਾਈ ਵਰਿਆਮ ਸਿੰਘ ਜਿਹੇ ਪੰਥਕ ਯੋਧਿਆਂ ਦਾ ਕੌਮ ਅੰਦਰ ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ- ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ :  ਸਿੱਖ ਸੰਘਰਸ਼ ਵਿੱਚ 2 ਸਾਲ ਕੈਦ ਕੱਟਣ ਵਾਲੇ ਭਾਈ ਵਰਿਆਮ ਸਿੰਘ ਪਿਛਲੇ ਦਿਨੀ ਉੱਤਰ ਪ੍ਰਦੇਸ਼ ਵਿੱਚ ਆਪਣੇ ਜੱਦੀ ਪਿੰਡ ਖਰੀਬਾਰਾ ਜਿਲਾ ਸ਼ਾਹਜਹਾਨਪੁਰ ਵਿੱਚ ਅਕਾਲ ਚਲਾਣਾ ਕਰ ਗਏ ਸਨ । ਜਿਕਰਯੋਗ ਹੈ ਕਿ ਭਾਈ ਵਰਿਆਮ ਸਿੰਘ 17 ਅਪ੍ਰੈਲ 19S ) ਤੋਂ ਟਾਡਾ ਕਾਨੂੰਨ ਅਧੀਨ ਉੱਤਰ ਪ੍ਰਦੇਸ਼ ਦੀ ਬੱਸ ਬਰੇਲੀ ਜੇਲ੍ਹ ਵਿਚ ਕੈਦ ਸਨ । ਯੂ.ਪੀ ਦੇ ਜ਼ਿਲ੍ਹਾ ਸਾਹਜੂਹਾਨਪੁਰ ਅਧੀਨ ਪੈਂਦੇ ਪਿੰਡ ਬਰੀਬਾਰਾ ਦੇ ਵਾਸੀ ਭਾਈ ਵਰਿਆਮ ਸਿੰਘ ਨੂੰ 1990 ਵਿਚ ਮੁਕੱਦਮਾ ਨੰਬਰ -80 ਟਾਡਾ ਕਾਨੂੰਨ ਦੀ ਧਾਰਾ 3,4 ਅਤੇ 120 ਬੀ ਆਈ ਪੀ ਸੀ ਅਧੀਨ ਪੀਲੀਭੀਤ ਦੀ ਟਾਡਾ ਅਦਾਲਤ ਵਲੋਂ 10 ਜਨਵਰੀ 1995 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ।

ਕਾਂਗਰਸੀ MLA ਦੀਆਂ ਵਧੀਆਂ ਮੁਸ਼ਕਿਲਾਂ!, ਮਾਮਲਾ ਨਕਲੀ ਸ਼ਰਾਬ ਦੀ ਫੈਕਟਰੀ ਦਾ, ਲੋਕ ਉਤਰੇ ਸੜਕਾਂ ‘ਤੇ, ਕਰਤਾ ਵੱਡਾ ਐਲਾਨ

25 ਸਾਲ ਜੇਲ ਵਿਚ ਰਹਿਣ ਬਾਅਦ ਮਗਰੋਂ ਉਨ੍ਹਾਂ ਨੂੰ 17 ਦਸੰਬਰ 2015 ਨੂੰ ਪਹਿਲੀ ਵਾਰ ਪੈਰੋਲ ਦਿੱਤੀ ਗਈ ਸੀ ਅਤੇ 26 ਸਾਲ ਜੇਲ੍ਹ ਕੱਟਣ ਮਗਰੋਂ ਉਹ 2016 ਵਿਚ ਰਿਹਾਅ ਹੋਏ ਸਨ । ਭਾਈ ਵਰਿਆਮ ਸਿੰਘ ਦਾ ਕੇਸ ਵੀ ਉਨ੍ਹਾਂ ਅਨੇਕਾਂ ਬੰਦੀ ਸਿੰਘਾਂ ਵਾਂਗ ਹੀ ਐ ਜੋ ਦੇਸ਼ ਦੀਆਂ ਵੱਖੋ ਵੱਖ ਜੇਲ੍ਹਾਂ ਵਿੱਚ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ । ਉਨਾਂ ਨੂੰ ਇਸ ਲਈ ਜੇਲ ਦੌਰਾਨ ਪਹਿਲਾਂ ਕਦੇ ਵੀ ਪੈਰੋਲ ਨਹੀਂ ਮਿਲੀ ਤੇ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਪ੍ਰਚੱਲਤ ਉਮਰ ਕੈਦ ਤੋਂ ਕਈ ਵਰੇ ਵੱਧ ਕੈਦ ਕੱਟਣੀ ਪਈ । ਭਾਈ ਵਰਿਆਮ ਸਿੰਘ ਸਿਰਤੀ ਸਿੱਖ ਅਤੇ ਸੰਘਰਸ਼ੀ ਯਥ ਸਨ।

ਬਹੁਤ ਵੱਡੀ ਖ਼ਬਰ | 1984 ਸਿੱਖ ਕਤਲੇਆਮ | ਉਮਰ ਕੈਦ ਦੀ ਸਜ਼ਾ ਕੱਟ ਰਹੇ ਸਿੱਖਾਂ ਦੇ ਕਾਤਲ ਨੂੰ ਰਾਹਤ

ਅੱਜ ਮਿਤੀ 2 ਜੂਨ 2020 ਨੂੰ ਭਾਈ ਵਰਿਆਮ ਸਿੰਘ ਦੇ ਪਿੰਡ ਬਰੀਬਾਰਾ ( ਉੱਤਰ ਪ੍ਰਦੇਸ਼ ) ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਕਾਲ ਤਖ਼ਤ ਸਾਹਿਬ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਥਕ ਜੱਥੇਬੰਦੀਆਂ ਵਲੋਂ ਭਾਈ ਸਾਹਿਬ ਜੀ ਦੇ ਵੱਡੇ ਸਪੁੱਤਰ ਸ . ਜਗਦੀਸ਼ ਸਿੰਘ ਅਤੇ ਛੋਟੇ ਸਪੁੱਤਰ , ਜ਼ਸਵਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨ ਦਿੱਤਾ ਗਿਆ।

ਸਾਬਕਾ DGP ਸੁਮੇਧ ਸੈਣੀ ਲਈ ਨਵੀਂ ਮੁਸੀਬਤ | ਪਿੰਕੀ ਕੈਟ ਨੇ ਫੇਰ ਖੋਲ੍ਹਤੇ ਵੱਡੇ ਰਾਜ਼ | Sumedh Saini

ਇਸ ਮੌਕੇ ਉਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ , ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੇ ਲਿਖਤੀ ਸ਼ੋਕ ਸੰਦੇਸ ਵਿੱਖ ਭਾਈ ਵਰਿਆਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਾਈ ਸਾਹਿਬ ਵਰਗੇ ਕੁਰਬਾਨੀ ਕਰਨ ਵਾਲੇ ਸਿੱਖਾਂ ਦਾ ਪੰਥ ਵਿੱਚ ਹਮੇਸ਼ਾ ਸਤਿਕਾਰ ਬਹਾਲ ਰਹਿਣਾ ਚਾਹੀਦਾ ਹੈ । ਉਨ੍ਹਾਂ ਭਾਈ ਸਾਹਿਬ ਦੀ ਕੁਰਬਾਨੀ ਪ੍ਰਤੀ ਪਰਿਵਾਰ ਨੂੰ ਅਪੀਲ ਕੀਤੀ ਕਿ ਤੁਸੀ ਵੱਡੀ ਵਿਰਾਸਤ ਦੇ ਵਾਰਿਸ ਹੋ ਜਿਸ ਨੂੰ ਸੰਭਾਲ ਕੇ ਰੱਖਣਾ ਤੁਹਾਡਾ ਮੁੱਢਲਾ ਫਰਜ਼ ਹੈ। ਸਿੰਘ ਸਾਹਿਬ ਨੇ ਭਾਈ ਵਰਿਆਮ ਸਿੰਘ ਜੀ ਦੀ ਕੁਰਬਾਨੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਮਹਾਨ ਹਸਤੀ ਸਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾਂ ਸਮਾਂ ਸਿੱਖ ਸੰਘਰਸ਼ ਦੌਰਾਨ ਜੇਲ ਵਿਚ ਸਿੱਖੀ ਸਿਧਾਂਤਾਂ ‘ ਤੇ ਪ੍ਰਪੱਕਤਾ ਨਾਲ ਪਹਿਰਾ ਦਿੱਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਅੰਮ੍ਰਿਤਧਾਰੀ ਦਾ ਸਿੰਘਾਂ ਨੇ ਕੀਤਾ ਆਹ ਹਸ਼ਰ

ਜਿਕਰਯੋਗ ਹੈ ਕਿ ਸਿੰਘ ਸਾਹਿਬ ਜੀ ਨੇ ਭਾਈ ਵਰਿਆਮ ਸਿੰਘ ਜੀ ਦੀ ਤਸਵੀਰ ਜਲਦੀ ਹੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਲਈ ਬੀਤੇ ਦਿਨੀ ਆਦੇਸ਼ ਵੀ ਜਾਰੀ ਕੀਤਾ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਜਿਥੇ ਭਾਈ ਸਾਹਿਬ ਜੀ ਦੀ ਕੁਰਬਾਨੀ ਦੀ ਪ੍ਰਸੰਸਾ ਕੀਤੀ ਉਥੇ ਨਾਲ ਹੀ ਕਿਹਾ ਕਿ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਜੱਦੋ ਜਹਿਦ ਕਰਨ ਵਾਲੇ ਪੰਥਕ ਪਰਿਵਾਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਚਟਾਨ ਵਾਂਗ ਖੜੀ ਹੈ । ਉਨ੍ਹਾਂ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਭਾਈ ਵਰਿਆਮ ਸਿੰਘ ਵਲੋਂ ਪੰਥਕ ਸੰਘਰਸ਼ ਵਿੱਚ ਪਾਏ ਯੋਗਦਾਨ ਅਤੇ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ।

🔴 LIVE | ਪੰਜਾਬ ਤੇ ਕੇਂਦਰ ਸਰਕਾਰ ਦਾ ਵੱਡਾ ਐਲਾਨ | ਬਾਦਲਾਂ ਦੀ Orbit Bus ਨੇ ਹਿਲਾਈ ਸਰਕਾਰ!

ਭਾਈ ਵਰਿਆਮ ਸਿੰਘ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਭਾਈ ਵਰਿਆਮ ਸਿੰਘ ਵਰਗੇ ਲੱਖਾਂ ਨੌਜਵਾਨਾਂ ਨੇ ਖਾਲਸਾ ਪੰਥ ਦੀ ਅੱਡਰੀ ਅਜਾਦ ਅਤੇ ਨਿਆਰੀ ਹਸਤੀ ਨੂੰ ਬਰਕਰਾਰ ਰੱਖਣ ਲਈ ਮਾਣਮੱਤੀ ਕੁਰਬਾਨੀ ਕੀਤੀ । ਜਥੇਦਾਰ ਪੰਜੋਲੀ ਨੇ ਕਿਹਾ ਕਿ ਕੌਮ ਦੇ ਮਾਣ ਸਤਿਕਾਰ ਲਈ ਸੰਘਰਸ਼ ਹਮੇਸ਼ਾ ਜਾਰੀ ਰਹਿਣਾ ਚਾਹੀਦਾ ਹੈ ਅਤੇ ਪੂਰੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿੱਚ ਇਕੱਠੇ ਰਹਿਣਾ ਚਾਹੀਦਾ ਹੈ ।

Punjab | ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਸੁਣੋ ਕਿੰਨੀ ਸਸਤੀ ਹੋਈ ਬਿਜਲੀ | ਪਰ ਕਈਆਂ ਨੂੰ ਲੱਗੇਗਾ ਝਟਕਾ

ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 51000 / -ਹਜ਼ਾਰ ਰੁਪਏ ਦਾ ਚੈਕ ਭੋਗ ਸਮਾਗਮ ਮੌਕੇ ਸਹਾਇਤਾ ਵਜੋਂ ਦਿੱਤਾ ਅਤੇ ਨਾਲ ਹੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਭਾਈ ਵਰਿਆਮ ਸਿੰਘ ਜੀ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਨੂੰ ਇਲਾਜ ਲਈ ਇੱਕ ਲੱਖ ਰੁਪਏ ਅਤੇ ਭਾਈ ਸਾਹਿਬ ਦੇ ਇਲਾਜ ਲਈ ਵੀ ਇੱਕ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਭਾਈ ਸਾਹਿਬ ਜੀ ਡੀ ਅੰਤਿਮ ਅਰਦਾਸ ਸਮੇਂ ਹੋਰਨਾ ਤੋਂ ਇਲਾਵਾ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁੱਖੀ ਦਮਦਮੀ ਟਕਸਾਲ , ਸਮੁੱਚੀਆਂ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਬਾਬਾ ਬਲਬੀਰ ਸਿੰਘ ਜੀ ਮੁੱਖੀ ਬੁੱਢਾ ਦੱਲ , ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ ਜੀ , ਬਾਬਾ ਨਛੱਤਰ ਸਿੰਘ ਜੀ ਮੁੱਖੀ ਮਾਤਾ ਗੁਜਰੀ ਸਹਾਰਾ ਟਰੱਸਟ ਕੱਲਰ ਭੈਣੀ ਪਟਿਆਲਾ , ਸ . ਬਲਵੰਤ ਸਿੰਘ ਰਾਮੂਵਾਲੀਆਂ ਸਾਬਕਾ ਮੈਂਬਰ ਪਾਰਲੀਮੈਂਟ , ਜੇਲਾਂ ਵਿੱਚ ਕੈਦ ਸਮੁੱਚੇ ਬੰਦੀ ਸਿੰਘਾਂ ਅਤੇ ਹੋਰ ਬਹੁਤ ਸਾਰੀਆਂ ਪੰਥਕ ਜੱਥੇਬੰਦੀਆਂ ਦੇ ਆਗੂਆਂ ਨੇ ਸ਼ੋਕ ਸੰਦੇਸ਼ ਭੇਜੇ।

ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਮੌਤ ਤੋਂ ਬਾਅਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਹੋਏ ਭਾਵੁਕ

ਇਸ ਮੌਕੇ ਹੋਰਨਾ ਤੋਂ ਇਲਾਵਾ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਭਾਈ ਬਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ ਯੂ.ਪੀ , ਜਗਜੀਤ ਸਿੰਘ ਪੰਜੋਲੀ ( ਰਿਸਰਚ ਸਕਾਲਰ , ਪੰਜਾਬੀ ਯੂਨੀਵਰਸਿਟੀ ਪਟਿਆਲਾ ) , ਸੁਰਿੰਦਰ ਸਿੰਘ ਸਮਾਣਾ, ਲਖਵੀਰ ਸਿੰਘ ਹਾਪੜ, ਜ਼ਸਬੀਰ ਸਿੰਘ ਪਟਿਆਲਾ ਸਮੇਤ ਸੰਗਤਾਂ ਨੇ ਹਾਜਰੀ ਭਰੀ । ਯਾਦ ਰਹੇ ਕਿ ਕਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਭਾਈ ਸਾਹਿਬ ਜੀ ਦੀ ਅੰਤਿਮ ਅਰਦਾਸ ਵਿੱਚ ਸਿਹਤ ਸਹੂਲਤਾਂ ਦੀ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਪਰਿਵਾਰ ਵਲੋਂ ਸੀਮਤ ਇਕੱਤਰਤਾ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button