
ਰਾਸ਼ਟਰਪਤੀ ਨੇ ਸਾਲ 2025 ਲਈ ਕੁੱਲ 139 ਪਦਮ ਪੁਰਸਕਾਰਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ 7 ਪਦਮ ਵਿਭੂਸ਼ਣ, 19 ਪਦਮ ਭੂਸ਼ਣ ਅਤੇ 113 ਪਦਮ ਸ਼੍ਰੀ ਪੁਰਸਕਾਰ ਸ਼ਾਮਲ ਹਨ। ਇਸ ਸਾਲ ਦੀ ਸੂਚੀ ਵਿੱਚ 23 ਔਰਤਾਂ, ਵਿਦੇਸ਼ੀ/ਐਨਆਰਆਈ/ਪੀਆਈਓ/ਓਸੀਆਈ ਸ਼੍ਰੇਣੀ ਵਿੱਚੋਂ 10 ਅਤੇ 13 ਮਰਨ ਉਪਰੰਤ ਪੁਰਸਕਾਰ ਸ਼ਾਮਲ ਹਨ। ਗੁਰਬਾਣੀ ਕੀਰਤਨ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਅਤੇ ਉਦਯੋਗ ਅਤੇ ਸਮਾਜ ਭਲਾਈ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਓਂਕਾਰ ਸਿੰਘ ਪਾਹਵਾ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਦੋਵੇਂ ਚਿਹਰੇ ਸੂਬੇ ਦੇ ਲੁਧਿਆਣਾ ਨਾਲ ਸਬੰਧਤ ਹਨ।
ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਨੂੰ ਗੁਰਬਾਣੀ ਕੀਰਤਨ ਪਰੰਪਰਾ ਵਿੱਚ ਬਹੁਤ ਚੰਗਾ ਰਾਗੀ ਮੰਨਿਆ ਜਾਂਦਾ ਹੈ। ਉਹਨਾਂ ਨੇ ਭਾਵੁਕ ਅਤੇ ਸੁਰੀਲੇ ਕੀਰਤਨ ਰਾਹੀਂ ਗੁਰਬਾਣੀ ਦੀਆਂ ਕਥਾਵਾਂ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਹੈ। ਉਨ੍ਹਾਂ ਦਾ ਜਨਮ 1958 ਵਿੱਚ ਪਿੰਡ ਬਲਦਵਾਲ, ਗੁਰਦਾਸਪੁਰ ਜ਼ਿਲ੍ਹਾ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਵੀ ਇੱਕ ਰਾਗੀ ਸਨ,
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.