Breaking NewsD5 specialNewsPunjab

ਭਾਕਿਯੂ(ਏਕਤਾ ਉਗਰਾਹਾਂ) ਦੇ ਸੱਦੇ ‘ਤੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ ਬਾਦਲ ਤੇ ਪਟਿਆਲੇ ‘ਚ ਗੱਡੇ ਪੱਕੇ ਮੋਰਚੇ

ਚੰਡੀਗੜ੍ਹ : ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਮੜ੍ਹਨ ‘ਤੇ ਤੁਲੀ ਹੋਈ ਕੇਂਦਰੀ ਭਾਜਪਾ- ਅਕਾਲੀ ਹਕੂਮਤ ਅਤੇ ਚੋਣ ਵਾਅਦਿਆਂ ਤੋਂ ਭੱਜੀ ਖੜ੍ਹੀ ਪੰਜਾਬ ਦੀ ਕਾਂਗਰਸ ਹਕੂਮਤ ਦੋਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ 20 ਸਤੰਬਰ ਤੱਕ ਦਿਨ ਰਾਤ ਦੇ ਪੱਕੇ ਮੋਰਚਿਆਂ ਦੇ ਝੰਡੇ ਅੱਜ ਬਾਦਲ ਪਿੰਡ ਅਤੇ ਪਟਿਆਲਾ ਪੁੱਡਾ ਗ੍ਰਾਊਂਡ ਵਿਖੇ ਗੱਡ ਦਿੱਤੇ। ਦੋਨਾਂ ਥਾਂਵਾਂ ‘ਤੇ ਕੁੱਲ ਮਿਲਾ ਕੇ ਭਾਰੀ ਗਿਣਤੀ ‘ਚ ਔਰਤਾਂ ਅਤੇ ਨੌਜਵਾਨਾਂ ਸਮੇਤ ਲੋੜੀਂਦੇ ਰਾਸ਼ਨ ਕੱਪੜੇ ਟੈਂਟ ਅਤੇ ਮਾਸਕ ਸੈਨੇਟਾਈਜਰਾਂ ਵਗੈਰਾ ਦੇ ਪੂਰੇ ਪ੍ਰਬੰਧ ਕਰਕੇ ਹਜ਼ਾਰਾਂ ਦੀ ਤਾਦਾਦ ‘ਚ ਪੁੱਜੇ ਕਿਸਾਨਾਂ ਮਜ਼ਦੂਰਾਂ ਵੱਲੋਂ ਦੋਨਾਂ ਸਰਕਾਰਾਂ ਦੀ ਮੁਰਦਾਬਾਦ ਅਤੇ ਆਪਣੀਆਂ ਮੰਗਾਂ ਦੇ ਹੱਕ ‘ਚ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਤਿੱਖਾ ਰੋਸ ਜ਼ਾਹਰ ਕੀਤਾ ਜਾ ਰਿਹਾ ਸੀ।

ਸਿਰ ਤੋਂ ਉਠਿਆ ਦੋ ਪੱਤਾਂ ਦਾ ਹੱਥ,ਹੁਣ 2 ਸਮੇਂ ਦੀ ਰੋਟੀ ਤੋਂ ਤਰਸ ਰਹੇ ਨੇ ਬਜ਼ੁਰਗ ਮਾਂ-ਬਾਪ!

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈਸਨੋਟ ਵਿੱਚ ਇਹ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਗਿਆ ਹੈ ਕਿ ਸਰਕਾਰਾਂ ਦੇ ਅੜੀਅਲ ਤੇ ਜਾਬਰ ਵਤੀਰੇ ਵਿਰੁੱਧ ਕਿਸਾਨਾਂ ਮਜ਼ਦੂਰਾਂ ਦਾ ਠਾਠਾਂ ਮਾਰਦਾ ਰੋਹ ਖੇਤੀ ਆਰਡੀਨੈਂਸਾਂ ਨੂੰ ਜਨਤਕ ਤਾਕਤ ਰਾਹੀਂ ਮਸਲ ਸੁੱਟਣ ਵਾਲੇ “ਕਰੋ ਜਾਂ ਮਰੋ” ਸੰਘਰਸ਼ ਵੱਲੀਂ ਜ਼ੋਰਦਾਰ ਸੰਕੇਤ ਕਰ ਰਿਹਾ ਹੈ । ਮੋਰਚਿਆਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ,ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਸਮੇਤ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਸਥਾਨਕ ਆਗੂ ਸ਼ਾਮਲ ਸਨ।

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਸਮੇਤ ਭੂਮੀ- ਅਧਿਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਰੱਦ ਕਰੋ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ‘ਚ ਦੇਣ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਵਾਲੇ ਛੋਟੀ ਦਰਮਿਆਨੀ ਕਿਸਾਨੀ ਦੇ ਮੌਤ ਦੇ ਵਰੰਟ ਹਨ। ਕਿਸਾਨ ਇਹਨਾਂ ਨੂੰ ਹਰਗਿਜ਼ ਲਾਗੂ ਨਹੀਂ ਹੋਣ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ। ਉਹਨਾਂ ਵੱਲੋਂ ਹੋਰ ਮੰਗਾਂ ਉੱਤੇ ਜ਼ੋਰ ਦਿੰਦੇ ਹੋਏ ਮੰਗ ਕੀਤੀ ਗਈ ਕਿ ਸ਼ਾਂਤਮਈ ਸੰਘਰਸ਼ਾਂ ਨੂੰ ਅਤੇ ਲਿਖਣ ਬੋਲਣ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, ਗੰਭੀਰ ਰੋਗੀ ਤੇ ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ ਸਮੇਤ ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਕਾਰਕੁਨਾਂ ਸਭਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ।

🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !

ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ। ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮ੍ਹਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ।

ਸੁਮੇਧ ਸੈਣੀ ਦੀ ਗ੍ਰਿਫਤਾਰੀ ਨਾਂ ਹੋਣ ‘ਚ ਆਇਆ ਵੱਡਾ ਮੋੜ! ਆਹ ਲੀਡਰਾਂ ਦਾ ਆਇਆ ਸਿੱਧਾ ਹੱਥ?

ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ। ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ । ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰੋ। ਸਮੁੱਚੀਆਂ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕਰਕੇ ਕਰੋਨਾ ਸਮੇਤ ਸਭ ਜਾਨਲੇਵਾ ਬੀਮਾਰੀਆਂ ਦੀ ਤਸੱਲੀਬਖਸ਼ ਰੋਕਥਾਮ ਦੇ ਪੁਖਤਾ ਪ੍ਰਬੰਧ ਕਰੋ ਜਿਹੜੇ ਕਿ ਸਮੂਹ ਗਰੀਬਾਂ ਲਈ ਮੁਫ਼ਤ ਹੋਣ। ਜਲ ਸਪਲਾਈ, ਬਿਜਲੀ ਤੇ ਹੋਰ ਸਾਰੇ ਜਨਤਕ ਅਦਾਰਿਆਂ ਦੇ ਨਿਜੀਕਰਨ ਪੰਚਾਇਤੀਕਰਨ ਦੀਆਂ ਸਾਮਰਾਜ ਪੱਖੀ ਨੀਤੀਆਂ ਰੱਦ ਕਰੋ। ਬੁਲਾਰਿਆਂ ਨੇ ਐਲਾਨ ਕੀਤਾ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਆਪੋ ਆਪਣੀ ਸੋਚ ਮੁਤਾਬਕ ਸੰਘਰਸ਼ਸ਼ੀਲ ਸਮੂਹ ਕਿਸਾਨ ਜਥੇਬੰਦੀਆਂ ਨਾਲ ਸੰਭਵ ਹੱਦ ਤੱਕ ਤਾਲਮੇਲ ਬਿਠਾਉਂਦਿਆਂ ਅਤੇ ਹੋਰ ਪ੍ਰਚੰਡ ਕਰਦਿਆਂ ਮੌਜੂਦਾ ਸੰਘਰਸ਼ ਨੂੰ ਅੰਤਿਮ ਜਿੱਤ ਤੱਕ ਲੜਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button