Breaking NewsD5 specialNewsPunjab

ਭਾਕਿਯੂ ਉਗਰਾਹਾਂ ਵੱਲੋਂ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਚੌਥੇ ਦਿਨ ਵੀ 258 ਪਿੰਡਾਂ ਵਿੱਚ ਕੀਤੇ ਗਏ  

ਚੰਡੀਗੜ੍ਹ :  ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਚੌਥੇ ਦਿਨ ਵੀ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼ ਦੌਰਾਨ ਸ਼ਹੀਦੀਆਂ ਪਾ ਗਏ ਜੁਝਾਰੂਆਂ ਨੂੰ 15 ਜਿਲ੍ਹਿਆਂ ਦੇ 258 ਪਿੰਡਾਂ ਵਿੱਚ ਸੰਗਰਾਮੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਰੋਹ ਭਰਪੂਰ ਰੋਸ ਮਾਰਚ ਕੀਤੇ ਗਏ। ਥਾਂ ਥਾਂ ਸੈਂਕੜਿਆਂ ਦੀ ਤਾਦਾਦ ‘ਚ ਜੁੜੇ ਇਕੱਠਾਂ ਨੇ ਸਮੂਹਿਕ ਤੌਰ ‘ਤੇ ਖੜ੍ਹੇ ਹੋ ਕੇ ਦੋ ਮਿੰਟ ਲਈ ਮੌਨ ਰੱਖਿਆ ਤੇ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕੀਤਾ। “ਅਮਰ ਸ਼ਹੀਦਾਂ ਦਾ ਪੈਗ਼ਾਮ, ਜਾਰੀ ਰੱਖਣਾ ਹੈ ਸੰਗਰਾਮ” “ਸ਼ਹੀਦੋ ਥੋਡਾ ਕਾਜ ਅਧੂਰਾ,ਲਾ ਕੇ ਜਿੰਦਗੀਆਂ ਕਰਾਂਗੇ ਪੂਰਾ” ਦੇ ਬੁਲੰਦ ਨਾਅਰਿਆਂ ਨਾਲ ਸ਼ਹੀਦਾਂ ਦੀ ਕੁਰਬਾਨੀ ਨੂੰ ਅਜਾਈਂ ਨਾ ਜਾਣ ਦੇਣ ਦਾ ਅਹਿਦ ਕੀਤਾ ਗਿਆ ਤੇ ਮੁਕੰਮਲ ਜਿੱਤ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

🔴LIVE| ਲਓ ਜੀ ! ਮੋਦੀ ਹੋਇਆ ਤਿਆਰ ਖੇਤੀ ਕਾਨੂੰਨ ਹੋਣਗੇ ਰੱਦ ? ਕਿਸਾਨਾਂ ਦੀ ਜਿੱਤ ਪੱਕੀ !

ਠਾਠਾਂ ਮਾਰਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਅੜੀਖੋਰ ਕਾਰਪੋਰੇਟ ਲੁਟੇਰਿਆਂ ਪੱਖੀ ਵਤੀਰਾ 45 ਤੋਂ ਵੱਧ ਜਾਨਾਂ ਦੀ ਬਲੀ ਲੈ ਚੁੱਕਾ ਹੈ ਜਿਨ੍ਹਾਂ ਵਿੱਚ ਢਾਈ ਦਰਜਨ ਤੋਂ ਵੱਧ ਜ਼ਿੰਦਗੀਆਂ ਤਾਂ ਦਿੱਲੀ ਮੋਰਚੇ ‘ਚ ਹੀ ਕੁਰਬਾਨ ਹੋ ਚੁੱਕੀਆਂ ਹਨ। ਪਰ ਸ਼ਹੀਦਾਂ ਦੇ ਡੁੱਲ੍ਹੇ ਲਹੂ ਨੂੰ ਮਸਤਕ ਨਾਲ ਲਾ ਕੇ ਅਸੀਂ ਕਸਮ ਖਾਂਦੇ ਹਾਂ ਕਿ ਸਿਦਕ ਦੀ ਇਸ ਪਰਖ ਅੰਦਰ ਅਸੀਂ ਹਰ ਹਾਲ ਪੂਰੇ ਉੱਤਰਾਂਗੇ। ਸੰਘਰਸ਼ ਅੰਦਰ ਅਜਿਹੇ ਵਿਛੋੜੇ ਸਾਡੇ ਹੌਸਲੇ ਪਸਤ ਨਹੀਂ ਕਰ ਸਕਣਗੇ,ਸਗੋਂ ਇਹ ਕੁਰਬਾਨੀਆਂ ਸੰਘਰਸ਼ੀ ਲੋਕਾਂ ਦੇ ਰੋਹ ਨੂੰ ਹੋਰ ਪ੍ਰਚੰਡ ਕਰਨਗੀਆਂ ਅਤੇ ਜੁਝਾਰੂ ਇਰਾਦਿਆਂ ਨੂੰ ਸਾਣ ‘ਤੇ ਲਾੳੁਣਗੀਆਂ। ਉਨ੍ਹਾਂ ਨੇ ਸੰਘਰਸ਼ ਦੌਰਾਨ ਵੀ ਹੋ ਰਹੀਆਂ ਇੱਕਾ ਦੁੱਕਾ ਖੁਦਕੁਸ਼ੀਆਂ ਨੂੰ ਅਤੀ ਦੁਖਦਾਈ ਅਤੇ ਮੰਦਭਾਗਾ ਦੱਸਦੇ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਸਿਰੜ ਸਿਦਕ ਨਾਲ ਘੋਲ਼ ਦੇ ਮੈਦਾਨ ਵਿੱਚ ਕੁੱਦਣ ਤੇ ਡਟੇ ਰਹਿਣ ਦਾ ਸੱਦਾ ਦਿੱਤਾ ਅਤੇ ਨਾਹਰੇ ਲਾਏ “ਖੁਦਕੁਸ਼ੀਆਂ ਨਹੀਂ, ਸੰਗਰਾਮ-ਸੰਗਰਾਮ”।

🔴LIVE| ਸਿੰਘੂ ਬਾਰਡਰ ਤੋਂ ਲਾਈਵ, ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ ! ਮੋਦੀ ਸਰਕਾਰ ਹੈਰਾਨ!

ਉਨ੍ਹਾਂ ਦਾਅਵਾ ਕੀਤਾ ਕਿ ਬੇਮਿਸਾਲ ਇਕਜੁੱਟ ਕਿਸਾਨ ਸੰਘਰਸ਼ ਨੂੰ ਦੇਸ਼ ਵਿਦੇਸ਼ ‘ਚੋਂ ਹਰ ਵਰਗ ਦੇ ਕਿਰਤੀਆਂ, ਬੁੱਧੀਜੀਵੀਆਂ, ਛੋਟੇ ਕਾਰੋਬਾਰੀਆਂ ਅਤੇ ਕਲਾਕਾਰਾਂ ਵੱਲੋਂ ਮਿਲ ਰਹੀ ਹਰ ਤਰ੍ਹਾਂ ਦੀ ਜ਼ੋਰਦਾਰ ਹਮਾਇਤ ਨਾਲ ਮੋਦੀ ਹਕੂਮਤ ਦੀਆਂ ਜ਼ਾਤਪਾਤੀ ਤੇ ਫਿਰਕੂ ਪਾਟਕ ਪਾਊ ਚਾਲਾਂ ਅਤੇ ਘੋਲ ਬਾਰੇ ਝੂਠਾ ਪ੍ਰਚਾਰ ਕਰਨ ਦੀਆਂ ਸਭ ਸਿਆਸੀ ਚਾਲਾਂ ਲਗਾਤਾਰ ਕੁੱਟੀਆਂ ਜਾ ਰਹੀਆਂ ਹਨ। ਵੱਖ ਵੱਖ ਥਾਂਈਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾਈ ਦਿੱਲੀ ਮੋਰਚਾ ਮੁਹਿੰਮ ਕਮੇਟੀ ਦੇ ਮੈਂਬਰਾਂ ਜਗਤਾਰ ਸਿੰਘ ਕਾਲਾਝਾੜ, ਸਰੋਜ ਦਿਆਲਪੁਰਾ, ਚਮਕੌਰ ਸਿੰਘ ਨੈਣੇਵਾਲ, ਜਸਵਿੰਦਰ ਸਿੰਘ ਬਰਾਸ, ਸੁਖਜੀਤ ਸਿੰਘ ਕੋਠਾਗੁਰੂ,ਸੁਨੀਲ ਕੁਮਾਰ ਭੋਡੀਪੁਰ ਤੋਂ ਇਲਾਵਾ ਕੁਲਦੀਪ ਕੌਰ ਕੁੱਸਾ, ਰਾਮ ਸਿੰਘ ਭੈਣੀਬਾਘਾ, ਬਲਵੰਤ ਸਿੰਘ ਘੁਡਾਣੀ, ਗੁਰਮੀਤ ਸਿੰਘ ਕਿਸ਼ਨਪੁਰਾ, ਹਰਜਿੰਦਰ ਸਿੰਘ ਵਲੂਰ, ਜਸਵੀਰ ਸਿੰਘ ਗੰਡੀਵਿੰਡ, ਮੋਹਨ ਸਿੰਘ ਨਕੋਦਰ ਅਤੇ ਜਸਪਾਲ ਸਿੰਘ ਧੰਗਈ ਸ਼ਾਮਲ ਸਨ।

🔴LIVE| ਕਿਸਾਨਾਂ ਦਾ ਮੋਦੀ ਸਰਕਾਰ ਨੂੰ ਝਟਕਾ , ਮੀਟਿੰਗ ਦੇ ਸੱਦੇ ‘ਤੇ ਲਿਆ ਵੱਡਾ ਫੈਸਲਾ ||

ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਾਨੂੰਨਾਂ ‘ਚ ਤਜਵੀਜ਼ਤ ਸੋਧਾਂ ਨੂੰ ਰੱਦ ਕਰਨ ਦਾ ਅਰਥ ਫ਼ਸਲਾਂ ਦੇ ਮੰਡੀਕਰਨ ਚ ਕਾਰਪੋਰੇਟਾਂ ਦੇ ਦਾਖ਼ਲੇ ਨੂੰ ਰੋਕਣ ਦੀ ਪਹੁੰਚ ਹੈ। ਇਨ੍ਹਾਂ ਸੋਧਾਂ ਨੂੰ ਮੰਨਣ ਨਾਲ ਫ਼ਸਲਾਂ ਦੇ ਮੰਡੀਕਰਨ ਚ ਕਾਰਪੋਰੇਟਾਂ ਦਾ ਦਾਖਲਾ ਖੁੱਲ੍ਹਾ ਹੀ ਰਹਿੰਦਾ ਹੈ। ਇਹ ਦਾਖਲਾ ਬੰਦ ਕਰਨ ਲਈ ਕਾਨੂੰਨ ਰੱਦ ਕਰਨੇ ਹੀ ਬਣਦੇ ਹਨ ਅਤੇ ਇਸ ਮੰਜ਼ਿਲ ਦੀ ਪ੍ਰਾਪਤੀ ਤੱਕ ਸੰਘਰਸ਼ ਆਏ ਦਿਨ ਬੁਲੰਦੀਆਂ ਵੱਲ ਵਧਦਾ ਹੀ ਰਹੇਗਾ। ਉਹਨਾਂ ਨੇ ਐਲਾਨ ਕੀਤਾ ਕਿ ਕੱਲ੍ਹ 24 ਦਸੰਬਰ ਨੂੰ 15 ਜਿਲ੍ਹਿਆਂ ਦੇ ਕਈ ਦਰਜਨ ਬਲਾਕਾਂ ਵਿੱਚ ਵਿਸ਼ਾਲ ਸ਼ਰਧਾਂਜਲੀ ਸਮਾਗਮ ਅਤੇ ਰੋਸ ਮਾਰਚ ਕੀਤੇ ਜਾਣਗੇ। ਇਹਨਾਂ ਸਮਾਗਮਾਂ ਦੌਰਾਨ ਜਥੇਬੰਦੀ ਵੱਲੋਂ ਰੋਜ਼ਾਨਾ ਦਿੱਤੇ ਜਾ ਰਹੇ ਸੱਦਿਆਂ ਮੁਤਾਬਕ 26 ਦਸੰਬਰ ਨੂੰ ਖਨੌਰੀ ਤੋਂ ਅਤੇ 27 ਨੂੰ ਡੱਬਵਾਲੀ ਤੋਂ ਭਾਰੀ ਗਿਣਤੀ ਔਰਤਾਂ,ਨੌਜਵਾਨਾਂ ਸਮੇਤ ਘੱਟੋ ਘੱਟ 15-15 ਹਜਾਰ ਕਿਸਾਨਾਂ ਮਜਦੂਰਾਂ ਦੇ ਕਾਫਲੇ ਦਿੱਲੀ ਵੱਲੀਂ ਕੂਚ ਕਰਨਗੇ ਅਤੇ ਰਸਤੇ ਵਿੱਚ ਪੜਾਅ ਦੌਰਾਨ ਹਰਿਆਣੇ ਦੇ ਲੋਕਾਂ ਨਾਲ ਸਾਂਝੀਆਂ ਰੈਲੀਆਂ ਕੀਤੀਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button