ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਨਹਿਰ ਵਿੱਚ ਨਹਾਉਣ ਗਿਆ 17 ਸਾਲਾ ਨੌਜਵਾਨ ਤੇਜ਼ ਪਾਣੀ ਦੇ ਵਹਾਅ ਦੀ ਲਪੇਟ ਵਿੱਚ ਆ ਕੇ ਰੁੜ ਗਿਆ। ਨੌਜਵਾਨ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਗੋਤਾਖੋਰਾਂ ਦੀ ਟੀਮ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਵਿੱਕੀ ਨੂੰ ਭਾਖੜਾ ਨਹਿਰ ਵਿੱਚ ਨਹਾਉਣ ਅਤੇ ਤੈਰਨ ਦਾ ਕਾਫੀ ਸ਼ੌਕ ਸੀ। ਉਹ ਅਕਸਰ ਨਹਿਰ ਵਿੱਚ ਤੈਰਾਕੀ ਕਰਦਾ ਸੀ ਅਤੇ ਇਸ ਨਾਲ ਸਬੰਧਤ ਵੀਡੀਓਜ਼ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵੀ ਸਾਂਝੀਆਂ ਕਰਦਾ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਵੀ ਉਹ ਸਵੇਰੇ ਨਹਿਰ ’ਤੇ ਨਹਾਉਣ ਲਈ ਗਿਆ ਸੀ ਅਤੇ ਕੁਝ ਸਮੇਂ ਬਾਅਦ ਘਰ ਵਾਪਸ ਆ ਗਿਆ।
ਬਾਅਦ ਵਿੱਚ ਉਹ ਮੁੜ ਨਾਭਾ ਰੋਡ ਸਥਿਤ ਭਾਖੜਾ ਨਹਿਰ ’ਤੇ ਪਹੁੰਚਿਆ ਅਤੇ ਨਹਾਉਣ ਲੱਗ ਪਿਆ। ਇਸ ਦੌਰਾਨ ਅਚਾਨਕ ਉਹ ਨਹਿਰ ਦੇ ਤੇਜ਼ ਵਹਾਅ ਵਿੱਚ ਫਸ ਗਿਆ ਅਤੇ ਪਾਣੀ ਦਾ ਤੇਜ਼ ਰੁਖ ਉਸ ਨੂੰ ਆਪਣੇ ਨਾਲ ਵਹਾ ਕੇ ਲੈ ਗਿਆ।
ਭੋਲੇ ਸ਼ੰਕਰ ਡਾਇਵਰਸ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ਼ ਨੇ ਦੱਸਿਆ ਕਿ ਜਦੋਂ ਵਿੱਕੀ ਨਹਿਰ ਵਿੱਚ ਨਹਾ ਰਿਹਾ ਸੀ, ਉਸ ਸਮੇਂ ਉਨ੍ਹਾਂ ਦੀ ਟੀਮ ਵੀ ਮੌਕੇ ’ਤੇ ਮੌਜੂਦ ਸੀ। ਗੋਤਾਖੋਰਾਂ ਵੱਲੋਂ ਨੌਜਵਾਨ ਨੂੰ ਨਹਿਰ ਤੋਂ ਬਾਹਰ ਆਉਣ ਲਈ ਕਿਹਾ ਗਿਆ ਸੀ।
ਹਾਲਾਂਕਿ ਵਿੱਕੀ ਨੇ ਕਿਹਾ ਕਿ ਉਸ ਨੂੰ ਕੋਈ ਦਿੱਕਤ ਨਹੀਂ ਹੈ ਅਤੇ ਉਹ ਖੁਦ ਹੀ ਬਾਹਰ ਆ ਜਾਵੇਗਾ। ਇਸ ਤੋਂ ਕੁਝ ਹੀ ਸਮੇਂ ਬਾਅਦ ਉਹ ਤੇਜ਼ ਵਹਾਅ ਦੀ ਲਪੇਟ ਵਿੱਚ ਆ ਗਿਆ ਅਤੇ ਪਾਣੀ ਵਿੱਚ ਰੁੜ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਵਿੱਕੀ ਦੇ ਪਰਿਵਾਰਕ ਮੈਂਬਰ ਭਾਖੜਾ ਨਹਿਰ ’ਤੇ ਪਹੁੰਚ ਗਏ। ਪਰਿਵਾਰ ਵੱਲੋਂ ਨੌਜਵਾਨ ਦੀ ਸਲਾਮਤੀ ਲਈ ਉਮੀਦ ਜਤਾਈ ਜਾ ਰਹੀ ਹੈ। ਗੋਤਾਖੋਰਾਂ ਦੀ ਟੀਮ ਵੱਲੋਂ ਨਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ
ਸਥਾਨਕ ਜਾਣਕਾਰੀ ਮੁਤਾਬਕ ਪਟਿਆਲਾ ਵਿੱਚ ਕੁਝ ਹੀ ਦਿਨਾਂ ਦੇ ਅੰਦਰ ਭਾਖੜਾ ਨਹਿਰ ਵਿੱਚ ਨੌਜਵਾਨ ਦੇ ਡੁੱਬਣ ਦੀ ਇਹ ਦੂਜੀ ਘਟਨਾ ਦੱਸੀ ਜਾ ਰਹੀ ਹੈ। ਨਹਿਰ ਵਿੱਚ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਨਹਾਉਣ ਜਾਂ ਤੈਰਨ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.