PunjabPunjabTop News

ਭਾਜਪਾ ਆਗੂ ਜਗਮੋਹਨ ਰਾਜੂ ਨੇ ਗੰਦੀਆਂ ਥਾਵਾਂ ਤੇ ਚਿਪਕਾਏ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਵਾਲੇ ਪੋਸਟਰ, ਹੈ ਰਿਹਾ ਵਿਰੋਧ

ਸੱਚਖੰਡ ਸ੍ਰੀ ਦਰਬਾਰ ਸਾਹਿਬ  ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਗਮੋਹਨ ਸਿੰਘ ਰਾਜੂ ਦੇ ਲੱਗੇ ਪੋਸਟਰਾਂ ਨੂੰ ਲੈ ਕੇ ਆਪਣਾ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਨ੍ਹਾਂ ਪੋਸਟਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ
ਸੱਚਖੰਡ ਸ੍ਰੀਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਗਮੋਹਨ ਸਿੰਘ ਰਾਜੂ ਦੇ ਲੱਗੇ ਪੋਸਟਰਾਂ ਨੂੰ ਲੈ ਕੇ ਆਪਣਾ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਨ੍ਹਾਂ ਪੋਸਟਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ, ਪਰ ਇਹ ਪੋਸਟਰ ਸ਼ਹਿਰ ਦੀਆਂ ਬੇਹੱਦ ਅਸ਼ੋਭਨੀਕ ਅਤੇ ਗੰਦੀਆਂ ਥਾਵਾਂ, ਜਿਵੇਂ ਕਿ ਕੂੜੇ ਦੇ ਢੇਰਾਂ ਅਤੇ ਜਨਤਕ ਪਿਸ਼ਾਬ ਘਰਾਂ ਦੇ ਨੇੜੇ ਚਿਪਕਾਏ ਗਏ ਹਨ।
ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸਿੱਧੇ ਤੌਰ ‘ਤੇ ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਅਤੇ ਵੱਡੀ ਬੇਅਦਬੀ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਿਆਸੀ ਪ੍ਰਚਾਰ ਲਈ ਅਜਿਹੇ ਪਵਿੱਤਰ ਅਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨਾ ਆਪਣੇ ਆਪ ਵਿੱਚ ਗਲਤ ਹੈ, ਪਰ ਜੇਕਰ ਅਜਿਹਾ ਕਰਨਾ ਹੀ ਹੈ ਤਾਂ ਇਹ ਤਸਵੀਰਾਂ ਸਤਿਕਾਰਯੋਗ ਅਤੇ ਸਾਫ਼-ਸੁਥਰੀਆਂ ਥਾਵਾਂ ‘ਤੇ ਹੋਣੀਆਂ ਚਾਹੀਦੀਆਂ ਹਨ।
ਸਿੰਘ ਸਾਹਿਬ ਨੇ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਇਤਰਾਜ਼ਯੋਗ ਥਾਵਾਂ ‘ਤੇ ਲੱਗੇ ਪੋਸਟਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਹਰਕਤਾਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸਿਆਸੀ ਆਗੂ ਨੂੰ ਆਪਣੀ ਮਸ਼ਹੂਰੀ ਲਈ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਮਰਯਾਦਾ ਅਤੇ ਸਤਿਕਾਰ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕੇਵਲ ਪ੍ਰਚਾਰ ਸਮੱਗਰੀ ਵਜੋਂ ਨਹੀਂ, ਸਗੋਂ ਧਰਮ ਅਤੇ ਸਮਾਜ ਦੇ ਸਤਿਕਾਰ ਵਜੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਪੋਸਟਰਾਂ ਵਿਰੁੱਧ ਆਵਾਜ਼ ਉਠਾਉਣ ਅਤੇ ਪਵਿੱਤਰ ਅਸਥਾਨਾਂ ਦੀ ਸੁਰੱਖਿਆ ਤੇ ਸਤਿਕਾਰ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button