Press ReleasePunjabTop News

ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਆਰੋਪਾਂ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ : ਅਸ਼ਵਨੀ ਸ਼ਰਮਾ

ਸੂਬਾ ਪ੍ਰਧਾਨ ਦੀ ਅਗਵਾਈ 'ਚ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਉਠਾਈ ਮੰਗ

ਕੈਬਨਿਟ ਮੰਤਰੀ ਫੌਜਾ ਸਿੰਘ ਦੀ ਭ੍ਰਿਸ਼ਟਾਚਾਰ ਨਾਲ ਸਬੰਧਤ ਵੀਡੀਓ ਵਾਇਰਲ, ਸੀ.ਬੀ.ਆਈ. ਜਾਂਚ ਹੋਵੇ

ਚੰਡੀਗੜ੍ਹ (ਬਿੰਦੂ ਸਿੰਘ) : ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਇਕ ਵੀ ਪੂਰਾ ਨਹੀਂ ਕੀਤਾ। ਇਸ ਕਾਰਨ ਹੁਣ ਆਮ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਰੋਸ ਹੈ। ਸੂਬੇ ‘ਚ ਆਉਣ ਵਾਲੇ ਕੁਝ ਮਹੀਨਿਆਂ ‘ਚ ਹੋਣ ਵਾਲੀਆਂ ਨਿਗਮ ਚੋਣਾਂ ‘ਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਗਲਤ ਬਿਆਨਬਾਜ਼ੀ ‘ਤੇ ਉਤਰ ਆਈ ਹੈ। ਇਸ ਕਾਰਨ ਹੁਣ ‘ਆਪ’ ਦੇ ਆਗੂ ਭਾਰਤੀ ਜਨਤਾ ਪਾਰਟੀ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਇੱਥੋਂ ਤੱਕ ਕਿ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਵੀ ਲਾਏ ਜਾ ਰਹੇ ਹਨ। ਇਹ ਸਾਰੇ ਦੋਸ਼ ਝੂਠ ਦਾ ਪੁਲੰਦਾ ਹਨ।

ਲੀਡਰਾਂ ਦੀਆਂ ਖੋਲ੍ਹੀਆਂ ਪੋਲ੍ਹਾਂ, ਦੇਖੋ ਕਿਵੇਂ ਲੁੱਟਿਆ ਪੂਰਾ ਪੰਜਾਬ, ਅਕਾਲੀ ਆਗੂ ਨੇ ਚੁੱਕੇ ਵੱਡੇ ਮੁੱਦਾ

ਵੀਰਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਨੇਤਾਵਾਂ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਪਾਰਟੀ ਨੇ ਇਸ ਸਬੰਧੀ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਵੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿਚ ਹੈ, ਇਸ ਲਈ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ। ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Bhagwant Mann ਪਿੱਛੋਂ BJP ਦਾ ਵੱਡਾ ਧਮਾਕਾ, MLA ਨੂੰ ਖਰੀਦਣ ਬਾਰੇ ਵੱਡਾ ਐਲਾਨ | D5 Channel Punjabi

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਇਸ ਦੇ ਇਸ਼ਾਰਿਆਂ ‘ਤੇ ਨੱਚਣ ਵਾਲੀ ਅਫਸਰਸ਼ਾਹੀ ‘ਤੇ ਬਿਲਕੁਲ ਵੀ ਭਰੋਸਾ ਨਹੀਂ ਹੈ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ। ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ।

BIG Breaking : BJP ’ਚ ਜਾਣਗੇ ‘AAP’ MLA! Bikram Majithia ਨੇ ਕੱਢੇ ਸਬੂਤ | D5 Channel Punjabi

ਇਸ ਤੋਂ ਸਾਫ਼ ਹੈ ਕਿ ‘ਆਪ’ ‘ਚ ਕਿਸ ਤਰ੍ਹਾਂ ਭ੍ਰਿਸ਼ਟਾਚਾਰ ਚੱਲ ਰਿਹਾ ਹੈ ਅਤੇ ਪਾਰਟੀ ਸਿਰਫ਼ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ। ਇਸ ਤੋਂ ਸਾਫ਼ ਹੈ ਕਿ ‘ਆਪ’ ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਨੇ ਧੋਖਾ ਕੀਤਾ ਹੈ। ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਅਸ਼ਵਨੀ ਸ਼ਰਮਾ ਨੇ ਰਾਜਪਾਲ ਕੋਲ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਵਫ਼ਦ ਵਿੱਚ ਐਸ.ਐਸ. ਵਿਰਕ, ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ, ਜਸਰਾਜ ਸਿੰਘ ਆਦਿ ਸ਼ਾਮਿਲ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button